‘ਦ ਖ਼ਾਲਸ ਬਿਊਰੋ : ਚੰਡੀਗੜ੍ਹ,ਮੋਹਾਲੀ ਸਮੇਤ ਉੱਤਰੀ ਭਾਰਤ ਦੇ ਕਈ ਇਲਾਕਿਆਂ ਵਿੱਚ ਅੱਜ ਭੂਚਾਲ ਦੇ ਝੱਟਕੇ ਮਹਿਸੂਸ ਕੀਤੇ ਗਏ। ਇਸ ਦਾ ਕੇਂਦਰ ਅਫ਼ਗਾਨਿਸਤਾਨ ਇਲਾਕੇ ਵਿੱਚ ਮੰਨਿਆ ਜਾ ਰਿਹਾ ਹੈ।ਸ਼ਾਮ 4.45 ਮਿੰਟ ਤੇ ਆਏ ਇਸ ਭੂਚਾਲ ਦੀ ਤੀਬਰਤਾ ਰੈਕਟਰ ਸਕੇਲ ਤੇ 4.5 ਮਾਪੀ ਗਈ ਹੈ।ਹਾਲਾਕਿ ਕਿਸੇ ਵੀ ਤਰਾਂ ਦੇ ਜਾਨੀ ਮਾਲੀ ਨੁਕਸਾਨ ਦੀ ਹਾਲੇ ਕੋਈ ਖਬਰ ਨਹੀਂ ਆਈ ਹੈ।
