ਉੱਤਰੀ ਭਾਰਤ ਵਿਚ ਭੂਚਾਲ (EarthQuake) ਦੇ ਝਟਕੇ ਮਹਿਸੂਸ ਕੀਤੇ ਗਏ ਹਨ। 1 ਵਜੇ ਦੇ ਕਰੀਬ ਅੱਜ ਭੂਚਾਲ ਆਇਆ ਹੈ। ਭੂਚਾਲ ਦਾ ਮੁੱਖ ਕੇਂਦਰ ਪਾਕਿਸਤਾਨ ਦੇ ਕਰੂਰ ਖੇਤਰ ਨੂੰ ਦੱਸਿਆ ਜਾ ਰਿਹਾ ਹੈ। ਕਰੂਰ ਵਿੱਚ ਰਿਕਟਰ ਪੈਮਾਨੇ ਤੇ ਇਸ ਦੀ ਤੀਬਰਤਾ 5.8 ਮਾਪੀ ਗਈ ਹੈ। ਇਸ ਤੋਂ ਇਲਾਵਾ ਪੰਜਾਬ, ਦਿੱਲੀ, ਅਤੇ ਹਰਿਆਣਾ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਹੋਏ ਹਨ।
ਜਾਣਕਾਰੀ ਮੁਤਾਬਕ ਭੂਚਾਲ ਦਾ ਕੇਂਦਰ ਜ਼ਮੀਨ ਤੋਂ ਕਰੀਬ 10 ਕਿਲੋਮੀਟਰ ਦੀ ਡੂੰਘਾਈ ‘ਤੇ ਸੀ ਅਤੇ ਹੁਣ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਖ਼ਬਰ ਨਹੀਂ ਹੈ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਦੱਸਿਆ ਕਿ ਪਾਕਿਸਤਾਨ ‘ਚ 5.8 ਤੀਬਰਤਾ ਦਾ ਭੂਚਾਲ ਆਇਆ ਹੈ।
ਇਹ ਵੀ ਪੜ੍ਹੋ – ਨਗਰ ਕੌਂਸਲ ਅਤੇ ਨਗਰ ਕੌਂਸਲ ਚੋਣਾਂ ‘ਚ ਦੇਰੀ ‘ਤੇ ਪੰਜਾਬ ਸਰਕਾਰ ਨੂੰ ਫਟਕਾਰ: ਹਾਈਕੋਰਟ ਨੇ ਪ੍ਰਮੁੱਖ ਸਕੱਤਰ ਨੂੰ ਕੀਤਾ ਤਲਬ