India

ਤੁਰਕੀ-ਸੀਰੀਆ ਤੋਂ ਬਾਅਦ ਹੁਣ ਭਾਰਤ ਦੇ ਇਸ ਹਿੱਸੇ ਵਿੱਚ ਕੰਬੀ ਧਰਤੀ,ਸਹਿਮੇ ਲੋਕ

ਸਿਕੱਮ : ਪੂਰੀ ਦੁਨੀਆ ਹਾਲੇ ਤੁਰਕੀ ਤੇ ਸੀਰੀਆ ਵਿੱਚ ਆਏ ਭੂਚਾਲ ਕਾਰਨ ਹੋਏ ਨੁਕਸਾਨ ਦੇ ਸਦਮੇ ਤੋਂ ਬਾਹਰ ਨਹੀਂ ਆ ਸਕੀ ਹੈ ਕਿ ਹੁਣ ਹੋਰ ਕਈ ਦੇਸ਼ਾਂ ਵਿੱਚ ਵੀ ਲਗਾਤਾਰ ਜ਼ਮੀਨ ਹਿਲ ਰਹੀ ਹੈ ਤੇ  ਝਟਕੇ ਮਹਿਸੂਸ ਹੋ ਰਹੇ ਹਨ। ਭਾਰਤ ਦੇ ਸੂਬੇ ਸਿੱਕਮ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਸੋਮਵਾਰ ਸਵੇਰੇ ਰਿਕਟਰ ਪੈਮਾਨੇ ‘ਤੇ 4.3 ਦੀ ਤੀਬਰਤਾ ਵਾਲੇ ਭੂਚਾਲ ਦੇ ਝਟਕੇ ਸਿੱਕਮ ਦੇ ਯੂਕਸੋਮ ਨੇੜੇ ਮਹਿਸੂਸ ਕੀਤੇ ਗਏ।

ਜੇਂਸੀ ਦੇ ਅਨੁਸਾਰ, ਭੂਚਾਲ ਦਾ ਕੇਂਦਰ ਯੂਕਸੌਮ, ਸਿੱਕਮ, ਭਾਰਤ ਤੋਂ 70 ਕਿਲੋਮੀਟਰ ਉੱਤਰ-ਪੱਛਮ ਵਿੱਚ ਸੀ। ਭੂਚਾਲ ਭਾਰਤੀ ਸਮੇਂ ਅਨੁਸਾਰ ਸਵੇਰੇ 4:15 ਵਜੇ ਸਤ੍ਹਾ ਤੋਂ 10 ਕਿਲੋਮੀਟਰ ਦੀ ਡੂੰਘਾਈ ‘ਤੇ ਆਇਆ।
ਇਸ ਤੋਂ ਬਾਅਦ ਭੂਚਾਲ ਦੇ ਝਟਕੇ ਦੇਸ਼ ਦੇ ਗੁਆਂਢੀ ਮੁਲਕ ਅਫਗਾਨਿਸਤਾਨ ਵਿੱਚ ਵੀ ਮਹਿਸੂਸ ਕੀਤੇ ਗਏ ਹਨ। ਰਾਸ਼ਟਰੀ ਭੂਚਾਲ ਕੇਂਦਰ ਮੁਤਾਬਕ ਭੂਚਾਲ ਦੇ ਝਟਕੇ ਸਵੇਰੇ 6.47 ਵਜੇ ਮਹਿਸੂਸ ਕੀਤੇ ਗਏ, ਜਿਸ ਦੀ ਤੀਬਰਤਾ 4.3 ਸੀ।ਭੂਚਾਲ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।

ਇਹ ਭੂਚਾਲ ਅਫਗਾਨਿਸਤਾਨ ਦੇ ਫੈਜ਼ਾਬਾਦ ਤੋਂ 100 ਕਿਲੋਮੀਟਰ ਦੱਖਣ-ਪੂਰਬ ‘ਚ ਆਇਆ। ਪਿਛਲੇ ਇਕ ਮਹੀਨੇ ਵਿਚ ਇਹ ਦੂਜੀ ਵਾਰ ਹੈ ਜਦੋਂ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਤੋਂ ਪਹਿਲਾਂ 22 ਜਨਵਰੀ ਨੂੰ ਭੂਚਾਲ ਆਇਆ ਸੀ ਜਿਸਦੀ ਤੀਬਰਤਾ 4.2 ਮਾਪੀ ਗਈ ਸੀ