ਹਰਿਆਣਾ-ਪੰਜਾਬ, ਚੰਡੀਗੜ੍ਹ ਸਮੇਤ ਉੱਤਰੀ ਭਾਰਤ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੁਪਹਿਰ 2.50 ਵਜੇ ਆਇਆ। ਭੂਚਾਲ ਦਾ ਕੇਂਦਰ ਅਫ਼ਗ਼ਾਨਿਸਤਾਨ ਦਾ ਫ਼ੈਜ਼ਾਬਾਦ ਰਿਹਾ ਅਤੇ ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 6.1 ਮਾਪੀ ਗਈ।
ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਦੇ ਅਨੁਸਾਰ, ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦਾ ਫੈਜ਼ਾਬਾਦ ਸੀ। ਭੂਚਾਲ ਦਾ ਅਕਸ਼ਾਂਸ਼ 36.48 ਅਤੇ ਲੰਬਕਾਰ: 70.45 ਦੱਸਿਆ ਗਿਆ ਹੈ ਜਦੋਂ ਕਿ ਡੂੰਘਾਈ 220 ਕਿੱਲੋਮੀਟਰ ਸੀ। ਅਫਗਾਨਿਸਤਾਨ ‘ਚ ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸਨ ਕਿ ਪਾਕਿਸਤਾਨ ਤੋਂ ਇਲਾਵਾ ਉੱਤਰੀ ਭਾਰਤ ‘ਚ ਵੀ ਇਸ ਦਾ ਅਸਰ ਦੇਖਣ ਨੂੰ ਮਿਲਿਆ।
Earthquake tremors felt in Delhi-NCR. Details awaited. pic.twitter.com/qTuaI5477B
— ANI (@ANI) January 11, 2024
ਕੁਝ ਸਕਿੰਟਾਂ ਤੱਕ ਲੱਗੇ ਇਨ੍ਹਾਂ ਝਟਕਿਆਂ ਕਾਰਨ ਲੋਕਾਂ ‘ਚ ਡਰ ਦਾ ਮਾਹੌਲ ਬਣ ਗਿਆ। ਹਾਲਾਂਕਿ, ਫਿਲਹਾਲ ਕਿਸੇ ਇਮਾਰਤ ਜਾਂ ਲੋਕਾਂ ਦੇ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।
ਇਸ ਤੋਂ ਪਹਿਲਾਂ 20 ਦਸੰਬਰ 2023 ਨੂੰ ਹਰਿਆਣਾ ਵਿੱਚ ਭੂਚਾਲ ਆਇਆ ਸੀ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 3.0 ਮਾਪੀ ਗਈ। ਇਸ ਦਾ ਕੇਂਦਰ ਪਾਣੀਪਤ ਸੀ। ਅਫ਼ਗ਼ਾਨਿਸਤਾਨ ਤੋਂ ਇਲਾਵਾ ਹਰਿਆਣਾ, ਪੰਜਾਬ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਆਦਿ ਰਾਜਾਂ ਵਿੱਚ ਵੀ ਧਰਤੀ ਹਿੱਲ ਗਈ। ਫ਼ਿਲਹਾਲ ਭਾਰਤ ‘ਚ ਕਿਤੇ ਵੀ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।