The Khalas Tv Blog India ਪੰਜਾਬ ਸਮੇਤ ਉੱਤਰੀ ਭਾਰਤ ਵਿੱਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
India Punjab

ਪੰਜਾਬ ਸਮੇਤ ਉੱਤਰੀ ਭਾਰਤ ਵਿੱਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Earthquake tremors felt in northern India including Punjab

Earthquake tremors felt in northern India including Punjab

ਪੰਜਾਬ ਸਮੇਤ ਉੱਤਰੀ ਭਾਰਤ ਦੇ ਕਈ ਇਲਾਕਿਆਂ ਵਿਚ ਰਾਤ 9:40 ਮਿੰਟ ‘ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਮਹਿਸੂਸ ਕਰਨ ਤੋਂ ਬਾਅਦ ਡਰੇ ਲੋਕ ਘਰਾਂ ‘ਚੋਂ ਬਾਹਰ ਆ ਗਏ। ਚੰਡੀਗੜ੍ਹ ਵਿਚ ਵੀ ਝਟਕੇ ਮਹਿਸੂਸ ਕੀਤੇ ਗਏ। ਜਾਣਕਾਰੀ ਮੁਤਾਬਕ ਹਿਮਾਚਲ ਦੇ ਚੰਬਾ ‘ਚ ਭੂਚਾਲ ਦੀ ਤੀਬਰਤਾ 5.3 ਸੀ। ਭੂਚਾਲ ਕਾਰਨ ਧਰਤੀ ਕੁਝ ਪਲਾਂ ਲਈ ਡੋਲਣ ਲੱਗੀ।

ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਦੱਸਿਆ ਕਿ ਭੂਚਾਲ ਦੇ ਝਟਕੇ ਰਾਤ 9.34 ਵਜੇ ਮਹਿਸੂਸ ਕੀਤੇ ਗਏ। ਚੰਡੀਗੜ੍ਹ ਦੇ ਨਾਲ-ਨਾਲ ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਵੀ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਸ਼ਿਮਲਾ ਵਿੱਚ ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਭੂਚਾਲ ਚੰਬਾ ਜ਼ਿਲ੍ਹੇ ਵਿੱਚ 10 ਕਿਲੋਮੀਟਰ ਦੀ ਡੂੰਘਾਈ ਵਿੱਚ ਆਇਆ।

ਅਧਿਕਾਰੀਆਂ ਨੇ ਦੱਸਿਆ ਕਿ ਕੁਝ ਸਕਿੰਟਾਂ ਤੱਕ ਚੱਲੇ ਇਸ ਭੂਚਾਲ ਕਾਰਨ ਹਿਮਾਚਲ ਪ੍ਰਦੇਸ਼ ਦੇ ਕਿਸੇ ਵੀ ਹਿੱਸੇ ਤੋਂ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

ਦੂਜੇ ਪਾਸੇ ਤਾਇਵਾਨ ਵਿੱਚ ਪਿਛਲੇ 25 ਸਾਲਾਂ ਦਾ ਸਭ ਤੋਂ ਸ਼ਕਤੀਸ਼ਾਲੀ ਭੂਚਾਲ ਆਇਆ। ਇਸ ਭੂਚਾਲ ਨਾਲ ਮਰਨ ਵਾਲਿਆਂ ਦੀ ਗਿਣਤੀ 10 ਹੋ ਗਈ ਹੈ। ਬਚਾਅ ਕਰਮਚਾਰੀ ਲਾਪਤਾ ਲੋਕਾਂ ਦੀ ਭਾਲ ਵਿਚ ਜੁਟੇ ਹੋਏ ਹਨ। ਕਈ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ ਅਤੇ ਬਹੁਤ ਸਾਰੇ ਲੋਕ ਦੂਰ-ਦੁਰਾਡੇ ਇਲਾਕਿਆਂ ਵਿੱਚ ਫਸ ਗਏ। ਇਸ ਭੂਚਾਲ ਨਾਲ ਕਰੀਬ 48 ਇਮਾਰਤਾਂ ਨੂੰ ਨੁਕਸਾਨ ਪਹੁੰਚਿਆ ਹੈ। ਕੁਝ ਇਮਾਰਤਾਂ ਵੀ ਝੁਕ ਗਈਆਂ ਹਨ। ਭੂਚਾਲ ਵਿਚ ਇਕ ਹਜ਼ਾਰ ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਜਾਣਕਾਰੀ ਮੁਤਾਬਕ ਭੂਚਾਲ ਤੋਂ ਬਾਅਦ ਕਰੀਬ 700 ਲੋਕ ਲਾਪਤਾ ਹਨ, ਜਿਨ੍ਹਾਂ ‘ਚੋਂ 600 ਤੋਂ ਵੱਧ ਤਾਰੋਕੋ ‘ਚ ਸਿਲਕ ਪਲੇਸ ਨਾਂ ਦੇ ਹੋਟਲ ਦੇ ਅੰਦਰ ਫਸੇ ਹੋਏ ਹਨ।

 

Exit mobile version