ਅੰਡੇਮਾਨ-ਨਿਕੋਬਾਰ ‘ਚ ਵੀਰਵਾਰ ਨੂੰ ਇਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਸਵੇਰੇ 4:17 ਵਜੇ 4.3 ਦੀ ਤੀਬਰਤਾ ਵਾਲਾ ਭੂਚਾਲ ਆਇਆ। ਹਾਲਾਂਕਿ ਅਜੇ ਤੱਕ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਸਾਹਮਣੇ ਨਹੀਂ ਆਈ ਹੈ। ਇਸ ਦੇ ਨਾਲ ਹੀ ਉਤਰਾਖੰਡ ਦੇ ਪਿਥੌਰਾਗੜ੍ਹ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 2.2 ਸੀ। ਦੱਸਿਆ ਜਾ ਰਿਹਾ ਹੈ ਕਿ ਭੂਚਾਲ ਦਾ ਕੇਂਦਰ ਨੇਪਾਲ ਸੀ।
ਲੰਘੇ ਕੱਲ੍ਹ ਯਾਨੀ 2 ਅਗਸਤ ਨੂੰ ਵੀ ਅੰਡੇਮਾਨ ਅਤੇ ਨਿਕੋਬਾਰ ਟਾਪੂ ‘ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 5.0 ਮਾਪੀ ਗਈ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਦੱਸਿਆ ਕਿ ਬੁੱਧਵਾਰ ਸਵੇਰੇ ਕਰੀਬ 5.40 ਵਜੇ ਭੂਚਾਲ ਆਇਆ। ਜਿਸ ਦਾ ਕੇਂਦਰ 10 ਕਿਲੋਮੀਟਰ ਦੀ ਡੂੰਘਾਈ ‘ਤੇ ਸੀ।
ਫਿਲਹਾਲ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਦੱਸ ਦੇਈਏ ਕਿ 29 ਜੁਲਾਈ ਨੂੰ ਵੀ ਅੰਡੇਮਾਨ ਟਾਪੂ ‘ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 5.8 ਮਾਪੀ ਗਈ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਦੱਸਿਆ ਕਿ ਦੇਰ ਰਾਤ ਕਰੀਬ 12.53 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦਾ ਕੇਂਦਰ ਜ਼ਮੀਨ ਤੋਂ 69 ਕਿਲੋਮੀਟਰ ਦੀ ਡੂੰਘਾਈ ‘ਤੇ ਸੀ।