India

ਉੱਤਰਾਖੰਡ ਤੇ ਅਰਬ ਸਾਗਰ ’ਚ ਭੂਚਾਲ ਦੇ ਝਟਕੇ!

Earthquake tremors felt in northern India including Punjab

ਅੱਜ ਸਵੇਰੇ ਉੱਤਰਾਖੰਡ ਦੇ ਪਿਥੌਰਾਗੜ੍ਹ ਵਿੱਚ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ’ਤੇ ਭੂਚਾਲ ਦੀ ਤੀਬਰਤਾ 3.1 ਮਾਪੀ ਗਈ ਹੈ। ਫਿਲਹਾਲ ਇਸ ਭੂਚਾਲ ਕਾਰਨ ਹੁਣ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਜਾਣਕਾਰੀ ਨਹੀਂ ਹੈ। ਭੂਚਾਲ ਦੇ ਕੇਂਦਰ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ।

ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੀ ਜਾਣਕਾਰੀ ਮੁਤਾਬਕ ਅੱਜ ਮੰਗਲਵਾਰ ਸਵੇਰੇ 6:43 ਵਜੇ ਪਿਥੌਰਾਗੜ੍ਹ ’ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਸ ਦੀ ਤੀਬਰਤਾ ਰਿਕਟਰ ਪੈਮਾਨੇ ’ਤੇ 3.1 ਸੀ।

ਇਸ ਦੇ ਨਾਲ ਹੀ ਭਾਰਤ ਦੇ ਪੱਛਮ ਵਿੱਚ ਸਥਿਤ ਅਰਬ ਸਾਗਰ ਵਿੱਚ ਵੀ ਭੂਚਾਲ ਆਇਆ ਹੈ। ਰਿਕਟਰ ਪੈਮਾਨੇ ’ਤੇ ਇਸ ਭੂਚਾਲ ਦੀ ਤੀਬਰਤਾ 4.1 ਮਾਪੀ ਗਈ ਹੈ। ਕੌਮੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ ਸੋਮਵਾਰ ਰਾਤ 8:56 ਵਜੇ ਅਰਬ ਸਾਗਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਭੂਚਾਲ ਦਾ ਕੇਂਦਰ ਧਰਤੀ ਤੋਂ 10 ਕਿਲੋਮੀਟਰ ਹੇਠਾਂ ਦੱਸਿਆ ਗਿਆ ਹੈ।

 

ਇਹ ਵੀ ਪੜ੍ਹੋ – ਪੰਜਾਬ, ਹਰਿਆਣਾ, ਚੰਡੀਗੜ੍ਹ ਸਣੇ 7 ਸੂਬਿਆਂ ’ਚ NIA ਦੀ ਕਾਰਵਾਈ! 5 ਗ੍ਰਿਫ਼ਤਾਰ