India Punjab

ਚੋਣ ਕਮਿਸ਼ਨ ਨੇ ਜਲੰਧਰ ਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰਾਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀਆਂ ਸੌਪੀਆਂ

1 ਜੂਨ ਨੂੰ ਪੰਜਾਬ ਵਿੱਚ ਲੋਕ ਸਭਾ ਚੋਣਾਂ ਹੋਣੀਆਂ ਹਨ ਤੇ ਉਸ ਤੋਂ ਪਹਿਲਾਂ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਪੁਲਿਸ ਦੇ ਦੋ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਤਾਇਨਾਤ ਕਰਨ ਦੇ ਨਿਰਦੇਸ਼ ਦੇ ਦਿੱਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫ਼ਤਰ, ਮੁੱਖ ਚੋਣ ਅਫ਼ਸਰ ਦੇ ਬੁਲਾਰੇ ਨੇ ਦੱਸਿਆ ਕਿ IPS ਸਵਪਨ ਸ਼ਰਮਾ (ਆਰ.ਆਰ: 2009), ਜੋ ਇਸ ਸਮੇਂ ਜਲੰਧਰ ਦੇ ਪੁਲਿਸ ਕਮਿਸ਼ਨਰ ਵਜੋਂ ਸੇਵਾ ਨਿਭਾਅ ਰਹੇ ਹਨ ਅਤੇ IPS ਕੁਲਦੀਪ ਚਾਹਲ (ਆਰ.ਆਰ: 2009), ਜੋ ਕਿ ਇਸ ਵੇਲੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਵਜੋਂ ਸੇਵਾ ਨਿਭਾਅ ਰਹੇ ਹਨ, ਨੂੰ ਉਨ੍ਹਾਂ ਦੇ ਮੌਜੂਦਾ ਅਹੁਦਿਆਂ ਤੋਂ ਟਰਾਂਸਫਰ ਕਰਕੇ ਗੈਰ-ਚੋਣ ਡਿਊਟੀ ’ਤੇ ਤਾਇਨਾਤ ਕੀਤਾ ਗਿਆ ਹੈ।

ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖੇ ਪੱਤਰ ਵਿੱਚ ਚੋਣ ਕਮਿਸ਼ਨ ਨੇ ਦੋਵਾਂ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਕਮਿਸ਼ਨ ਨੇ ਮੁੱਖ ਸਕੱਤਰ ਨੂੰ ਜਲੰਧਰ ਅਤੇ ਲੁਧਿਆਣਾ ਵਿੱਚ ਤਾਇਨਾਤੀ ਲਈ ਤਿੰਨ ਯੋਗ ਅਧਿਕਾਰੀਆਂ ਦਾ ਪੈਨਲ ਮੁਹੱਈਆ ਕਰਵਾਉਣ ਲਈ ਵੀ ਕਿਹਾ ਹੈ।

ਇਹ ਵੀ ਪੜ੍ਹੋ – ਰਵਨੀਤ ਬਿੱਟੂ ਦਾ ਐਲਾਨ, BJP ਸਰਕਾਰ ਆਉਣ ‘ਤੇ ਵਪਾਰ ਲਈ ਖੋਲ੍ਹਾਂਗੇ ਵਾਘਾ ਬਾਰਡਰ