‘ਦ ਖ਼ਾਲਸ ਟੀਵੀ ਬਿਊਰੋ:-ਆਮ ਆਦਮੀ ਪਾਰਟੀ ਤੇ ਫਿਰ ਕਾਂਗਰਸ ਨਾਲ ਮਿਲਣ ਵਾਲੇ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਈਡੀ ਨੇ ਮਨੀ ਲਾਂਡਰਿੰਗ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਨੂੰ ਚੰਡੀਗੜ੍ਹ ਗ੍ਰਿਫਤਾਰ ਕੀਤਾ ਗਿਆ ਹੈ। ਇਸ ਮਾਮਲੇ ਦੀ ਈਡੀ ਪਿਛਲੇ ਕਈ ਮਹੀਨਿਆਂ ਤੋਂ ਜਾਂਚ ਕਰ ਰਹੀ ਹੈ।
ਈਡੀ ਨਾਲ ਜਾਣ ਸਮੇਂ ਸੁਖਪਾਲ ਖਹਿਰਾ ਨੇ ਕਿਹਾ ਕਿ ਮੈਨੂੰ ਫਾਜਿਲਕਾ ਵਾਲੇ ਡਰੱਗ ਕੇਸ ਵਿਚ ਫਸਾਇਆ ਜਾ ਰਿਹਾ ਹੈ, ਜਦੋਂ ਕਿ ਮੇਰਾ ਐਫਆਈਆਰ ਵਿਚ ਨਾਂ ਹੀ ਨਹੀਂ ਹੈ। ਖਹਿਰਾ ਨੇ ਕਿਹਾ ਮੈਂ ਨਿਰਦੋਸ਼ ਸਾਬਤ ਹੋਵਾਗਾਂ। ਮੈਂ ਕਿਸਾਨਾਂ ਦੀ ਗੱਲ ਕੀਤੀ ਹੈ। ਦੱਸਣਯੋਗ ਹੈ ਕਿ ਸੁਖਪਾਲ ਖਹਿਰਾ ਦੇ ਚੰਡੀਗੜ੍ਹ ਸਥਿਤ ਘਰ ‘ਚ ਈ.ਡੀ. ਵੱਲੋਂ ਇਹ ਕਾਰਵਾਈ ਕੀਤੀ ਗਈ ਸੀ। ਸੁਖਪਾਲ ਖਹਿਰਾ ‘ਤੇ ਮਨੀ ਲਾਂਡਰਿੰਗ ਦੇ ਦੋਸ਼ ਲੱਗੇ ਸਨ, ਜਿਸ ਤੋਂ ਬਾਅਦ ਉਨ੍ਹਾਂ ਦੇ ਘਰ ਈ. ਡੀ. ਵੱਲੋਂ ਛਾਪਾ ਮਾਰਿਆ ਗਿਆ ਸੀ। ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਦਾ ਚੰਡੀਗੜ੍ਹ ਦੇ ਸੈਕਟਰ-16 ਵਿਚ ਮੈਡੀਕਲ ਕਰਵਾਇਆ ਗਿਆ ਹੈ।