The Khalas Tv Blog Punjab ਲੁਧਿਆਣਾ ‘ਚ ‘ਆਪ’ ਸੰਸਦ ਮੈਂਬਰ ਦੇ ਘਰ ‘ਤੇ ਈਡੀ ਦੀ ਰੇਡ
Punjab

ਲੁਧਿਆਣਾ ‘ਚ ‘ਆਪ’ ਸੰਸਦ ਮੈਂਬਰ ਦੇ ਘਰ ‘ਤੇ ਈਡੀ ਦੀ ਰੇਡ

ਲੁਧਿਆਣਾ : ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਸੰਜੀਵ ਅਰੋੜਾ ਦੇ ਠਿਕਾਣਿਆਂ ’ਤੇ ਅੱਜ ਸਵੇਰੇ ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਦੀਆਂ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਗਈ। ਇਹ ਛਾਪੇਮਾਰੀ ਸਵੇਰੇ 8.00 ਵਜੇ ਸ਼ੁਰੂ ਹੋਈ ਜੋ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਅਰੋੜਾ ਪ੍ਰਾਪਰਟੀ ਦੇ ਵੱਡੇ ਕਾਰੋਬਾਰੀ ਹਨ ਤੇ ਇਸੇ ਸਬੰਧ ਵਿਚ ਛਾਪੇਮਾਰੀ ਕੀਤੀ ਗਈ ਹੈ।

ਫਿਲਹਾਲ ਈਡੀ ਦੇ ਕਿਸੇ ਅਧਿਕਾਰੀ ਨੇ ਇਸ ਮਾਮਲੇ ਦੀ ਪੁਸ਼ਟੀ ਨਹੀਂ ਕੀਤੀ ਹੈ। ਈਡੀ ਲਗਾਤਾਰ ਹੇਮੰਤ ਸੂਦ ਤੋਂ ਪੁੱਛਗਿੱਛ ਕਰ ਰਹੀ ਹੈ। ਉਨ੍ਹਾਂ ਦੀਆਂ ਜਾਇਦਾਦਾਂ ਦਾ ਰਿਕਾਰਡ ਵੀ ਇਕੱਠਾ ਕੀਤਾ ਜਾ ਰਿਹਾ ਹੈ। ਪਰਿਵਾਰ ਦੇ ਸਾਰੇ ਮੋਬਾਈਲ ਫੋਨ ਬੰਦ ਹਨ।

ਦੱਸਿਆ ਜਾ ਰਿਹਾ ਹੈ ਕਿ ਟਰਾਂਸਪੋਰਟ ਟੈਂਡਰ ਘੁਟਾਲੇ ‘ਚ ਭਾਰਤ ਭੂਸ਼ਣ ਆਸ਼ੂ ਦਾ ਨਾਂ ਆਉਣ ਤੋਂ ਬਾਅਦ ਈਡੀ ਨੇ ਮਾਮਲੇ ਦੀ ਜਾਂਚ ਕੀਤੀ। ਜਿਸ ਤੋਂ ਬਾਅਦ ਈਡੀ ਦੇ ਸਾਹਮਣੇ ਕਈ ਵਿਦੇਸ਼ੀ ਲੈਣ-ਦੇਣ ਸਾਹਮਣੇ ਆਏ। ਇਨ੍ਹਾਂ ਵਿਦੇਸ਼ੀ ਲੈਣ-ਦੇਣ ਨੂੰ ਹੇਮੰਤ ਸੂਦ ਨਾਲ ਜੋੜਿਆ ਜਾ ਰਿਹਾ ਹੈ। ਫਿਲਹਾਲ ਈਡੀ ਦੇ ਕਿਸੇ ਅਧਿਕਾਰੀ ਨੇ ਇਸ ਮਾਮਲੇ ਦੀ ਪੁਸ਼ਟੀ ਨਹੀਂ ਕੀਤੀ ਹੈ। ਈਡੀ ਹੇਮੰਤ ਸੂਦ ਅਤੇ ਸੰਸਦ ਮੈਂਬਰ ਸੰਜੀਵ ਅਰੋੜਾ ਤੋਂ ਲਗਾਤਾਰ ਪੁੱਛਗਿੱਛ ਕਰ ਰਹੀ ਹੈ। ਉਨ੍ਹਾਂ ਦੀਆਂ ਜਾਇਦਾਦਾਂ ਦਾ ਰਿਕਾਰਡ ਵੀ ਇਕੱਠਾ ਕੀਤਾ ਜਾ ਰਿਹਾ ਹੈ। ਪਰਿਵਾਰ ਦੇ ਸਾਰੇ ਮੋਬਾਈਲ ਫੋਨ ਬੰਦ ਹਨ।

ਇਸ ਤੋਂ ਇਲਾਵਾ ‘ਆਪ’ ਦੇ ਕਈ ਆਗੂਆਂ ‘ਤੇ ਵੀ ਈਡੀ ਨੇ ਕਾਰਵਾਈ ਕੀਤੀ ਹੈ। ਇਸ ਨੂੰ ਲੈ ਕੇ ਮਨੀਸ਼ ਸਿਸੋਦੀਆਂ ਨੇ ਵੀ ਟਵੀਟਰ ‘ਤੇ ਪੋਸਟ ਕੀਤੀ ਹੈ। ਇਸ ਰੇਡ ਨੂੰ ਲੈ ਕੇ ਮਨੀਸ਼ ਸਿਸਦੀਆਂ ਨੇ ਲਿਖਿਆ ਹੈ, ਅੱਜ ਫਿਰ ਮੋਦੀ ਜੀ ਨੇ ਆਪਣੇ ਤੋਤੇ ਮੈਨਾ ਨੂੰ ਆਜ਼ਾਦ ਕਰ ਦਿੱਤਾ ਹੈ। ਅੱਜ ਸਵੇਰ ਤੋਂ ਹੀ ਈਡੀ ਦੇ ਅਧਿਕਾਰੀ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਘਰ ਛਾਪੇਮਾਰੀ ਕਰ ਰਹੇ ਹਨ।

ਪਿਛਲੇ ਦੋ ਸਾਲਾਂ ਵਿੱਚ ਅਰਵਿੰਦ ਕੇਜਰੀਵਾਲ ਦੇ ਘਰ ਛਾਪਾ ਮਾਰਿਆ, ਮੇਰੇ ਘਰ ਛਾਪਾ ਮਾਰਿਆ, ਸੰਜੇ ਸਿੰਘ ਦੇ ਘਰ ਛਾਪਾ ਮਾਰਿਆ, ਸਤੇਂਦਰ ਜੈਨ ਦੇ ਘਰ ਛਾਪਾ ਮਾਰਿਆ… ਕਿਤੇ ਵੀ ਕੁਝ ਨਹੀਂ ਮਿਲਿਆ। ਪਰ ਮੋਦੀ ਜੀ ਦੀਆਂ ਏਜੰਸੀਆਂ ਇੱਕ ਤੋਂ ਬਾਅਦ ਇੱਕ ਫਰਜ਼ੀ ਕੇਸ ਬਣਾਉਣ ਵਿੱਚ ਲੱਗੀਆਂ ਹੋਈਆਂ ਹਨ। ਇਹ ਲੋਕ ਆਮ ਆਦਮੀ ਪਾਰਟੀ ਨੂੰ ਤੋੜਨ ਲਈ ਕਿਸੇ ਵੀ ਹੱਦ ਤੱਕ ਜਾਣਗੇ। ਪਰ ਉਹ ਜਿੰਨੀ ਮਰਜ਼ੀ ਕੋਸ਼ਿਸ਼ ਕਰਨ, ਆਮ ਆਦਮੀ ਪਾਰਟੀ ਦੇ ਲੋਕ ਨਾ ਤਾਂ ਰੁਕਣਗੇ, ਨਾ ਵਿਕਣਗੇ ਅਤੇ ਨਾ ਹੀ ਡਰਨਗੇ।

Exit mobile version