ਬਿਉਰੋ ਰਿਪੋਰਟ – ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਬੰਗਲਾਦੇਸ਼ੀ ਦੀਆਂ ਘੁਸਪੈਠ, ਵੇਸਵਾਗਮਨੀ ਅਤੇ ਮਨੀ ਲਾਂਡਰਿੰਗ ਦੇ ਮਾਮਲਿਆਂ ਨੂੰ ਲੈ ਕੇ ਝਾਰਖੰਡ ਅਤੇ ਪੱਛਮੀ ਬੰਗਾਲ ਵਿਚ 17 ਥਾਵਾਂ ਤੇ ਛਾਪੇਮਾਰੀ ਕੀਤੀ ਗਈ ਹੈ। ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਈਡੀ ਦੀਆਂ ਟੀਮਾਂ ਵੱਲੋਂ ਕਈ ਲੋਕਾਂ ਅਤੇ ਸੰਗਠਨਾਂ ਦੀ ਸਰਹੱਦ ਪਾਰ ਤੋਂ ਘੁਸਪੈਠ ਨਾਲ ਜੁੜੀਆਂ ਵਿੱਤੀ ਬੇਨਿਯਮੀਆਂ ਦੀ ਜਾਂਚ ਕੀਤੀ ਜਾ ਰਹੀ ਹੈ। ਝਾਰਖੰਡ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੀਆਂ 43 ਸੀਟਾਂ ‘ਤੇ ਭਲਕੇ ਯਾਨੀ ਬੁੱਧਵਾਰ ਨੂੰ ਵੋਟਿੰਗ ਹੋਣੀ ਹੈ। ਇਸ ਦੇ ਨਾਲ ਹੀ ਪੱਛਮੀ ਬੰਗਾਲ ਦੀਆਂ 6 ਵਿਧਾਨ ਸਭਾ ਸੀਟਾਂ ‘ਤੇ ਉਪ ਚੋਣਾਂ ਹੋਣੀਆਂ ਹਨ।
ਇਹ ਵੀ ਪੜ੍ਹੋ – ਭਰਤ ਇੰਦਰ ਚਹਿਲ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ!