‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰੀ ਜਾਂਚ ਏਜੰਸੀ (ED) ਵੱਲੋਂ ਪੰਜਾਬ ਦੇ ਕਰੀਬ ਅੱਠ ਥਾਂਵਾਂ ‘ਤੇ ਛਾਪੇਮਾਰੀ ਕੀਤੀ ਗਈ ਹੈ। ਈਡੀ ਵੱਲੋਂ ਸਾਲ 2017 ਵਿੱਚ ਪੰਜਾਬ ਦੀ ਸਟੇਟ ਵਿਜਿਲੇਂਸ ਬਿਊਰੋ ਦਰਜ ਕੇਸ ਦੇ ਆਧਾਰ ‘ਤੇ ਛਾਪੇਮਾਰੀ ਕੀਤੀ ਗਈ ਹੈ। ਸੂਤਰਾਂ ਮੁਤਾਬਕ ਕਥਿਤ ਤੌਰ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਸੀਨੀਅਰ ਆਗੂਆਂ ਦੇ ਸੰਪਰਕ ਵਾਲੇ ਕੁੱਝ ਠੇਕੇਦਾਰਾਂ ਦੇ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਗੁਰਦੀਪ ਸਿੰਘ ਜੋ ਕਿ ਫਸਟਵੇਅ ਦਾ ਮਾਲਕ ਹੈ, ਉਸਦੇ ਖਿਲਾਫ ਵੀ ਕਾਰਵਾਈ ਕੀਤੀ ਜਾ ਰਹੀ ਹੈ। ਸਾਬਕਾ ਚੀਫ਼ ਇੰਜੀਨੀਅਰ ਸੁਰਿੰਦਰਪਾਲ ਸਿੰਘ ਉਰਫ ਪਹਿਲਵਾਨ ਦੇ ਖਿਲਾਫ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ।
