ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਨੇਤਾ ਭੁਪੇਸ਼ ਬਘੇਲ (Bhupesh Baghel’s son’s house ) ਦੇ ਪੁੱਤਰ ਚੈਤੰਨਿਆ ਦੇ ਘਰ ਛਾਪਾ ਮਾਰਿਆ ਹੈ। ਭਿਲਾਈ ਸਥਿਤ ਚੈਤੰਨਿਆ ਦੇ ਘਰ ‘ਤੇ ਛਾਪਾ ਮਾਰਿਆ ਗਿਆ ਹੈ। ਛੱਤੀਸਗੜ੍ਹ ਵਿੱਚ ਲਗਭਗ 14 ਥਾਵਾਂ ‘ਤੇ ਤਲਾਸ਼ੀ ਮੁਹਿੰਮ ਚੱਲ ਰਹੀ ਹੈ। ਅੱਜ ਸਵੇਰੇ, ਈਡੀ ਦੀਆਂ ਟੀਮਾਂ ਚੈਤੰਨਿਆ ਦੇ ਟਿਕਾਣਿਆਂ ‘ਤੇ ਪਹੁੰਚੀਆਂ ਅਤੇ ਦਸਤਾਵੇਜ਼ਾਂ ਦੀ ਤਲਾਸ਼ੀ ਲਈ। ਏਜੰਸੀ ਟੀਮਾਂ ਦੇ ਨਾਲ, ਸਥਾਨਕ ਪੁਲਿਸ ਵੀ ਮੌਜੂਦ ਹੈ, ਜੋ ਘਰ ਦੇ ਬਾਹਰ ਤਾਇਨਾਤ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਕਾਰਵਾਈ 2161 ਕਰੋੜ ਰੁਪਏ ਦੇ ਸ਼ਰਾਬ ਘੁਟਾਲੇ ਵਿੱਚ ਚੱਲ ਰਹੀ ਹੈ। ਵਿੱਤੀ ਬੇਨਿਯਮੀਆਂ ਅਤੇ ਮਨੀ ਲਾਂਡਰਿੰਗ ਨਾਲ ਸਬੰਧਤ ਮਾਮਲਿਆਂ ਦੀ ਜਾਂਚ ਚੱਲ ਰਹੀ ਹੈ, ਜਿਨ੍ਹਾਂ ਨੂੰ ਸ਼ਰਾਬ ਘੁਟਾਲੇ ਨਾਲ ਵੀ ਜੋੜਿਆ ਜਾ ਰਿਹਾ ਹੈ
ਇਸ ਸਬੰਧੀ ਭੂਪੇਸ਼ ਬਘੇਲ ਦੇ ਦਫ਼ਤਰ ਨੇ ਟਵੀਟ ਕੀਤਾ, ‘ਸੱਤ ਸਾਲਾਂ ਤੋਂ ਚੱਲ ਰਿਹਾ ਝੂਠਾ ਮਾਮਲਾ ਅਦਾਲਤ ਵਿਚ ਖ਼ਾਰਜ ਹੋ ਗਿਆ ਪਰ ਅੱਜ ਈਡੀ ਦੇ ਮਹਿਮਾਨ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਦੇ ਭਿਲਾਈ ਨਿਵਾਸ ਵਿਚ ਦਾਖ਼ਲ ਹੋ ਗਏ ਹਨ। ਕੋਈ ਇਸ ਸਾਜ਼ਿਸ਼ ਰਾਹੀਂ ਪੰਜਾਬ ਵਿਚ ਕਾਂਗਰਸ ਨੂੰ ਰੋਕਣ ਦੀ ਕੋਸ਼ਿਸ਼ ਕਰ ਰਿਹਾ ਹੈ ਤਾਂ ਇਹ ਇਕ ਗ਼ਲਤਫ਼ਹਿਮੀ ਹੈ।’
ਈਡੀ ਨੇ ਦਾਅਵਾ ਕੀਤਾ ਹੈ ਕਿ ਛੱਤੀਸਗੜ੍ਹ ਸ਼ਰਾਬ ਘੁਟਾਲੇ ਨੇ ਸਰਕਾਰੀ ਖ਼ਜ਼ਾਨੇ ਨੂੰ ਭਾਰੀ ਨੁਕਸਾਨ ਪਹੁੰਚਾਇਆ ਸੀ ਜਦਕਿ ਸ਼ਰਾਬ ਸਿੰਡੀਕੇਟ ਨੇ ਕਥਿਤ ਤੌਰ ‘ਤੇ ਅਪਰਾਧ ਦੀ ਕਮਾਈ ਵਜੋਂ 2100 ਕਰੋੜ ਰੁਪਏ ਤੋਂ ਵੱਧ ਦਾ ਘਪਲਾ ਕੀਤਾ ਹੈ। ਇਸ ਮਾਮਲੇ ਦੇ ਸਬੰਧ ਵਿਚ ਰਾਜ ਸਰਕਾਰ ਦੇ ਅਧਿਕਾਰੀਆਂ ਅਤੇ ਕਾਰੋਬਾਰੀਆਂ ਸਮੇਤ ਕਈ ਵਿਅਕਤੀਆਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
ਈਡੀ ਨੇ ਅਪਣੀ ਜਾਂਚ ਵਿਚ ਪਾਇਆ ਕਿ ਇਹ ਘੁਟਾਲਾ ਉਸ ਸਮੇਂ ਦੀ ਭੂਪੇਸ਼ ਸਰਕਾਰ ਦੇ ਕਾਰਜਕਾਲ ਦੌਰਾਨ ਆਈਏਐਸ ਅਧਿਕਾਰੀ ਅਨਿਲ ਟੁਟੇਜਾ, ਆਬਕਾਰੀ ਵਿਭਾਗ ਦੇ ਐਮਡੀ ਏਪੀ ਤ੍ਰਿਪਾਠੀ ਅਤੇ ਕਾਰੋਬਾਰੀ ਅਨਵਰ ਢੇਬਰ ਦੇ ਇਕ ਸਿੰਡੀਕੇਟ ਰਾਹੀਂ ਕੀਤਾ ਗਿਆ ਸੀ।