Punjab

ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਦੇ ਘਰ ED ਦਾ ਛਾਪਾ: ਭਾਰਤ ਭੂਸ਼ਣ ਆਸ਼ੂ ‘ਤੇ ਕਈ ਘੁਟਾਲਿਆਂ ਦੇ ਦੋਸ਼…

ED raids house of former Congress Minister of Punjab

ਪੰਜਾਬ ਕਾਂਗਰਸ ਦੇ ਨੇਤਾ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਅੱਜ ਸੁਧਾਰ ਡਾਇਰੈਕਟੋਰੇਟ (ਈਡੀ) ਨੇ ਛਾਪਾ ਮਾਰਿਆ ਹੈ। ਈਡੀ ਦੀ ਟੀਮ ਸਵੇਰੇ ਲੁਧਿਆਣਾ ਦੀ ਕੋਚਰ ਮਾਰਕੀਟ ਨੇੜੇ ਆਸ਼ੂ ਦੇ ਘਰ ਪਹੁੰਚੀ। ਇਸ ਤੋਂ ਇਲਾਵਾ ਖ਼ੁਰਾਕ ਤੇ ਸਪਲਾਈ ਵਿਭਾਗ ਦੇ ਕਈ ਅਧਿਕਾਰੀਆਂ ਦੇ ਘਰਾਂ ਦੀ ਵੀ ਜਾਂਚ ਚੱਲ ਰਹੀ ਹੈ।

ਫ਼ਿਲਹਾਲ ਇਸ ਮਾਮਲੇ ਦੇ ਸਬੰਧ ਵਿੱਚ ਈਡੀ ਦੀ ਟੀਮ ਵੱਲੋਂ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ ਜਦਕਿ ਸਾਬਕਾ ਮੰਤਰੀ ਆਸ਼ੂ ਦੇ ਘਰ ਦੇ ਬਾਹਰ ਭਾਰੀ ਪੁਲਿਸ ਬਲ ਤਾਇਨਾਤ ਹੈ। ਭਾਰਤ ਭੂਸ਼ਣ ਅਸ਼ੋਕ ਕਾਂਗਰਸ ਸਰਕਾਰ ਵਿੱਚ ਖ਼ੁਰਾਕ ਅਤੇ ਸਪਲਾਈ ਮੰਤਰੀ ਸਨ। ਉਸ ਦੌਰਾਨ ਆਸ਼ੂ ‘ਤੇ ਅਨਾਜ ਦੀ ਢੋਆ-ਢੁਆਈ ਸਮੇਤ ਕਈ ਹੋਰ ਘਪਲੇ ਕਰਨ ਦੇ ਦੋਸ਼ ਲੱਗੇ ਸਨ।

ਪੰਜਾਬ ਸਰਕਾਰ ਨੇ ਆਸ਼ੂ ਖ਼ਿਲਾਫ਼ ਲੁਧਿਆਣਾ ਸਮੇਤ ਹੋਰ ਥਾਵਾਂ ’ਤੇ ਕੇਸ ਦਰਜ ਕੀਤੇ ਹਨ। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭਾਰਤ ਭੂਸ਼ਣ ਅਧੀਨ ਰਹੇ ਵਿਭਾਗ ਵਿੱਚ ਟਰਾਂਸਪੋਰਟ ਟੈਂਡਰ ਘੁਟਾਲੇ ਸਬੰਧੀ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ 16 ਅਗਸਤ 2022 ਨੂੰ ਕੇਸ ਦਰਜ ਕੀਤਾ ਗਿਆ ਸੀ । ਪੰਜਾਬ ਵਿਜੀਲੈਂਸ ਬਿਊਰੋ ਨੇ 22 ਅਗਸਤ 2022 ਨੂੰ ਆਸ਼ੂ ਨੂੰ ਲੁਧਿਆਣਾ ਵਿਖੇ ਇੱਕ ਸੈਲੂਨ ਤੋਂ ਗ੍ਰਿਫਤਾਰ ਕੀਤਾ ਸੀ। ਕਰੀਬ 8 ਦਿਨਾਂ ਦੇ ਵਿਜੀਲੈਂਸ ਰਿਮਾਂਡ ਤੋਂ ਬਾਅਦ ਆਸ਼ੂ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ ਸੀ।  ਹੁਣ ਉਹ ਜ਼ਮਾਨਤ ‘ਤੇ ਬਾਹਰ ਹੈ। ਈਡੀ ਨੇ ਵਿਜੀਲੈਂਸ ਤੋਂ ਅਨਾਜ ਘੁਟਾਲੇ ਦੇ ਕਾਗ਼ਜ਼ ਲਏ ਸਨ। ਇਸ ਤੋਂ ਬਾਅਦ ਜਾਂਚ ਪ੍ਰਕਿਰਿਆ ਦੇ ਹਿੱਸੇ ਵਜੋਂ ਅੱਜ ਛਾਪੇਮਾਰੀ ਕੀਤੀ ਗਈ ਹੈ। ਫ਼ਿਲਹਾਲ ਈਡੀ ਦੀ ਟੀਮ ਜਾਂਚ ਵਿੱਚ ਲੱਗੀ ਹੋਈ ਹੈ।