The Khalas Tv Blog India ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਘਰ ED ਦੀ ਰੇਡ
India Punjab

ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਘਰ ED ਦੀ ਰੇਡ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਅੱਜ ਸਵੇਰ ਤੋਂ ਹੀ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ 8 ਤੋਂ 9 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਈਡੀ ਦੀਆਂ ਟੀਮਾਂ ਅੱਜ ਸਵੇਰੇ 9 ਵਜੇ ਜਲੰਧਰ ਵਿੱਚ ਉਨ੍ਹਾਂ ਦੇ ਘਰ, ਯੂਨੀਵਰਸਿਟੀ ਅਤੇ ਹੋਰ ਥਾਵਾਂ ‘ਤੇ ਪਹੁੰਚੀਆਂ। ਜਾਂਚ ਜਾਰੀ ਹੈ। ਘਰ ਦੇ ਬਾਹਰ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਅਸ਼ੋਕ ਮਿੱਤਲ ਇਸ ਸਮੇਂ ਆਪਣੇ ਜਲੰਧਰ ਵਾਲੇ ਘਰ ਵਿੱਚ ਮੌਜੂਦ ਹਨ।

ਜਾਣਕਾਰੀ ਮੁਤਾਬਕ ਈਡੀ ਦੀ ਦਿੱਲੀ ਟੀਮ ਨੇ ਜਲੰਧਰ ਅਤੇ ਫਗਵਾੜਾ ਵਿੱਚ ਲਵਲੀ ਗਰੁੱਪ ਦੇ ਕਈ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਇਹ ਛਾਪੇ ਕਈ ਥਾਵਾਂ ‘ਤੇ ਮਾਰੇ ਜਾ ਰਹੇ ਹਨ, ਜਿਨ੍ਹਾਂ ਵਿੱਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਲਵਲੀ ਆਟੋਜ਼, ਲਵਲੀ ਸਵੀਟਸ ਅਤੇ ਲਵਲੀ ਡਿਸਟੈਂਸ ਐਜੂਕੇਸ਼ਨ ਸੈਂਟਰ ਸ਼ਾਮਲ ਹਨ।
ਇਸ ਤੋਂ ਇਲਾਵਾ  ਮਿੱਤਲ ਦੇ ਪਰਿਵਾਰ ਨਾਲ ਜੁੜੇ ਰਿਹਾਇਸ਼ੀ ਅਤੇ ਵਪਾਰਕ ਅਹਾਤਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ, ਜਿਨ੍ਹਾਂ ਵਿੱਚ ਉਸਦਾ ਭਰਾ ਰਮੇਸ਼ ਮਿੱਤਲ ਅਤੇ ਨਰੇਸ਼ ਮਿੱਤਲ ਦੇ ਅਹਾਤੇ ਵੀ ਸ਼ਾਮਲ ਹਨ।

CM ਨੇ ਛਾਪੇਮਾਰੀ ਨੂੰ ਕਿਹਾ ‘typical Modi style’

ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਛਾਪੇਮਾਰੀ ’ਤੇ ਸਖ਼ਤ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਨੇ ਇੱਕ ਟਵੀਟ ਕਰਦਿਆਂ ਕਿਹਾ ਕਿ ਭਾਜਪਾ ਨੇ ਪੰਜਾਬ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ, ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਘਰ ਅਤੇ ਯੂਨੀਵਰਸਿਟੀ ‘ਤੇ ਈਡੀ ਦੇ ਛਾਪੇ… ‘typical Modi style’… ਅਸੀਂ ਪੱਤੇ ਨਹੀਂ ਹਾਂ ਜੋ ਟਾਹਣੀ ਤੋਂ ਡਿੱਗਣਗੇ। ਤੂਫਾਨਾਂ ਨੂੰ ਕਹੋ ਕਿ ਉਹ ਆਪਣੀ ਸੀਮਾ ਦੇ ਅੰਦਰ ਰਹਿਣ।

ਪੰਜਾਬ ਦੇ ਲੋਕ ਭਾਜਪਾ ਨੂੰ ਢੁਕਵਾਂ ਜਵਾਬ ਦੇਣਗੇ – ਕੇਜਰੀਵਾਲ

ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੋਦੀ ਜੀ ਨੇ ਪੰਜਾਬ ਵਿੱਚ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਰ ਪੰਜਾਬ ਦੇ ਲੋਕ ਇਸਨੂੰ ਬਰਦਾਸ਼ਤ ਨਹੀਂ ਕਰਨਗੇ। ਉਹ ਭਾਜਪਾ ਨੂੰ ਢੁਕਵਾਂ ਜਵਾਬ ਦੇਣਗੇ।

ਦੱਸ ਦੀਈਏ ਕਿ ਲਗਭਗ 12 ਦਿਨ ਪਹਿਲਾਂ, ਆਮ ਆਦਮੀ ਪਾਰਟੀ (ਆਪ) ਨੇ ਸੰਸਦ ਮੈਂਬਰ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾ ਦਿੱਤਾ ਸੀ। ਇਸ ਤੋਂ ਬਾਅਦ, ਅਸ਼ੋਕ ਮਿੱਤਲ ਨੂੰ ਡਿਪਟੀ ਲੀਡਰ ਬਣਾਇਆ ਗਿਆ ਸੀ। ਅਸ਼ੋਕ ਪੰਜਾਬ ਵਿੱਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਚਾਂਸਲਰ ਹਨ। ਉਹ 2022 ਵਿੱਚ ਰਾਜ ਸਭਾ ਦੇ ਮੈਂਬਰ ਬਣੇ ਸਨ।

Exit mobile version