The Khalas Tv Blog India ED ਨੇ ਖਹਿਰਾ ਦੇ 14 ਦਿਨ ਪੁਲਿਸ ਰਿਮਾਂਡ ਦੀ ਕੀਤੀ ਮੰਗ
India Punjab

ED ਨੇ ਖਹਿਰਾ ਦੇ 14 ਦਿਨ ਪੁਲਿਸ ਰਿਮਾਂਡ ਦੀ ਕੀਤੀ ਮੰਗ

‘ਦ ਖ਼ਾਲਸ ਬਿਊਰੋ :- ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਕਾਲੇ ਧਨ ਨੂੰ ਸਫੈਦ ਕਰਨ (ਮਨੀ ਲਾਂਡਰਿੰਗ) ਮਾਮਲੇ ਵਿੱਚ ਈਡੀ ਨੇ ਮੁਹਾਲੀ ਦੀ ਵਿਸ਼ੇਸ਼ ਅਦਾਲਤ ‘ਚ ਪੇਸ਼ ਕੀਤਾ। ਈਡੀ ਨੇ ਅਦਾਲਤ ਤੋਂ ਸੁਖਪਾਲ ਖਹਿਰਾ ਦੇ 14 ਦਿਨਾਂ ਦੇ ਪੁਲੀਸ ਰਿਮਾਂਡ ਦੀ ਮੰਗ ਕੀਤੀ। ਦੂਜੇ ਪਾਸੇ ਬਚਾਅ ਧਿਰ ਦੇ ਵਕੀਲ ਦਾ ਕਹਿਣਾ ਹੈ ਕਿ ਇਹ ਗ੍ਰਿਫਤਾਰੀ ਸਿਆਸਤ ਤੋਂ ਪ੍ਰੇਰਿਤ ਹੈ।

ਦਰਅਸਲ, ਕੱਲ੍ਹ ਖਹਿਰਾ ਨੂੰ ਈਡੀ ਨੇ ਮਨੀ ਲਾਂਡਰਿੰਗ ਮਾਮਲੇ ‘ਚ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ। ਇਸ ਮਾਮਲੇ ਦੀ ਈਡੀ ਪਿਛਲੇ ਕਈ ਮਹੀਨਿਆਂ ਤੋਂ ਜਾਂਚ ਕਰ ਰਹੀ ਹੈ। ਈਡੀ ਨਾਲ ਜਾਣ ਸਮੇਂ ਸੁਖਪਾਲ ਖਹਿਰਾ ਨੇ ਕਿਹਾ ਕਿ ਮੈਨੂੰ ਫਾਜਿਲਕਾ ਵਾਲੇ ਡਰੱਗ ਕੇਸ ਵਿਚ ਫਸਾਇਆ ਜਾ ਰਿਹਾ ਹੈ, ਜਦੋਂ ਕਿ ਮੇਰਾ ਐਫਆਈਆਰ ਵਿਚ ਨਾਂ ਹੀ ਨਹੀਂ ਹੈ। ਖਹਿਰਾ ਨੇ ਕਿਹਾ ਮੈਂ ਨਿਰਦੋਸ਼ ਸਾਬਤ ਹੋਵਾਂਗਾ। ਮੈਂ ਕਿਸਾਨਾਂ ਦੀ ਗੱਲ ਕੀਤੀ ਹੈ।

Exit mobile version