India

ਈਡੀ ਵੱਲੋਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਸੰਮਨ

ਦ ਖ਼ਾਲਸ ਬਿਊਰੋ : ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਉਨ੍ਹਾਂ ਦੇ ਪੁੱਤਰ ਰਾਹੁਲ ਗਾਂਧੀ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਮਾਮਲੇ ‘ਚ ਸੰਮਨ ਭੇਜੇ ਹਨ। 2015 ਵਿੱਚ ਬੰਦ ਕਰ ਦਿੱਤਾ ਗਿਆ ਇਹ ਕੇਸ ਹੁਣ ਮੁੜ ਖੋਲ੍ਹਿਆ ਗਿਆ ਹੈ। ਇਸ ਮਾਮਲੇ ਤੇ ਕਾਂਗਰਸ ਪਾਰਟੀ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ।ਪਾਰਟੀ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕੇਂਦਰ ਸਰਕਾਰ ਤੇ ਇਲਜ਼ਾਮ ਲਗਾਇਆ ਹੈ ਕਿ ਮੋਦੀ ਸਰਕਾਰ ਬਦਲੇ ਦੀ ਭਾਵਨਾ ਵਿੱਚ ਅੰਨ੍ਹੀ ਹੋ ਗਈ ਹੈ।ਮਨੀ ਲਾਂਡਰਿੰਗ ਦਾ ਕੋਈ ਸਬੂਤ ਨਹੀਂ ਹੈ ਅਤੇ ਨਾ ਹੀ ਮਨੀ ਐਕਸਚੇਂਜ ਦਾ ਕੋਈ ਸਬੂਤ ਹੈ। ਉਹਨਾਂ ਇਹ ਵੀ ਕਿਹਾ ਕਿ ਅਸੀਂ ਡਰਾਂਗੇ ਜਾ ਝੁਕਾਂਗੇ ਨਹੀਂ,ਮਜ਼ਬੂਤੀ ਨਾਲ ਲੜਾਂਗੇ।