India

ਈਡੀ ਨੇ ਭੇਜੇ ਮਮਤਾ ਬੈਨਰਜੀ ਦੇ ਭਤੀਜੇ ਅਤੇ ਪਤਨੀ ਨੂੰ ਸੰਮਨ

‘ਦ ਖ਼ਾਲਸ ਬਿਊਰੋ :ਕੋਲਾ ਘੁਟਾਲਾ ਮਾਮਲੇ ‘ਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਬੈਨਰਜੀ ਤੇ ਉਸ ਦੀ ਪਤਨੀ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ਹੈ। ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ ਅਗਲੇ ਹਫ਼ਤੇ ਅਭਿਸ਼ੇਕ ਬੈਨਰਜੀ ਤੋਂ ਪੁੱਛਗਿੱਛ ਕਰੇਗੀ। ਇਸ ਤੋਂ ਪਹਿਲਾਂ ਵੀ ਇਨਫੋਰਸਮੈਂਟ ਡਾਇਰੈਕਟੋਰੇਟ ਕੋਲਾ ਘੁਟਾਲੇ ਮਾਮਲੇ ‘ਚ ਟੀਐੱਮਸੀ ਨੇਤਾ ਅਭਿਸ਼ੇਕ ਬੈਨਰਜੀ ਤੋਂ ਕਈ ਵਾਰ ਪੁੱਛਗਿੱਛ ਕਰ ਚੁੱਕਾ ਹੈ।
ਇਨਫੋਰਸਮੈਂਟ ਡਾਇਰੈਕਟੋਰੇਟ ਦੇ ਸੂਤਰਾਂ ਅਨੁਸਾਰ 21 ਮਾਰਚ ਨੂੰ ਅਭਿਸ਼ੇਕ ਬੈਨਰਜੀ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਉਥੇ ਹੀ 22 ਮਾਰਚ ਨੂੰ ਈਡੀ ਦੀ ਟੀਮ ਅਭਿਸ਼ੇਕ ਬੈਨਰਜੀ ਦੀ ਪਤਨੀ ਰੁਜਿਰਾ ਬੈਨਰਜੀ ਤੋਂ ਪੁੱਛਗਿੱਛ ਕਰੇਗੀ। ਦੱਸ ਦਈਏ ਕਿ ਈਡੀ ਨੇ ਤ੍ਰਿਣਮੂਲ ਕਾਂਗਰਸ ਨੇਤਾ ਅਭਿਸ਼ੇਕ ਬੈਨਰਜੀ ਦੀ ਪਤਨੀ ਰੁਜਿਰਾ ਬੈਨਰਜੀ ਨੂੰ ਇਸ ਤੋਂ ਪਹਿਲਾਂ ਵੀ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ਸੀ। ਪਰ ਸੰਮਨ ਤੋਂ ਬਾਅਦ ਵੀ ਉਹ ਪੇਸ਼ ਨਹੀਂ ਹੋ ਰਹੀ ਸੀ। ਇਸ ਤੋਂ ਬਾਅਦ ਈਡੀ ਨੇ ਰੁਜਿਰਾ ਬੈਨਰਜੀ ਖ਼ਿਲਾਫ਼ ਪਟਿਆਲਾ ਹਾਊਸ ਕੋਰਟ ਵਿੱਚ ਅਰਜ਼ੀ ਦਾਖ਼ਲ ਕੀਤੀ ਸੀ।