The Khalas Tv Blog Punjab ‘ਆਪ’ ਵਿਧਾਇਕ ਖ਼ਿਲਾਫ਼ ਈਡੀ ਦਾ ਵੱਡਾ ਐਕਸ਼ਨ…
Punjab

‘ਆਪ’ ਵਿਧਾਇਕ ਖ਼ਿਲਾਫ਼ ਈਡੀ ਦਾ ਵੱਡਾ ਐਕਸ਼ਨ…

ED's big action against 'AAP' MLA...

ਮੁਹਾਲੀ : ਆਮ ਆਦਮੀ ਪਾਰਟੀ ਦੇ ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੇ ਘਰ ਈਡੀ ਨੇ ਛਾਪਾ ਮਾਰਿਆ ਹੈ। ਈਡੀ ਕੁਲਵੰਤ ਸਿੰਘ ਦੇ ਦਫ਼ਤਰ ਅਤੇ ਘਰ ਦੇ ਦਸਤਾਵੇਜ਼ਾਂ ਦੀ ਜਾਂਚ ਕਰ ਰਹੀ ਹੈ। ਅਧਿਕਾਰੀਆਂ ਵੱਲੋਂ ਅਜੇ ਤੱਕ ਇਸ ਗੱਲ ਦੀ ਅਧਿਕਾਰਤ ਤੌਰ ਉੱਤੇ ਪੁਸ਼ਟੀ ਨਹੀਂ ਕੀਤੀ ਗਈ ਹੈ ਕਿ ਇਹ ਛਾਪੇਮਾਰੀ ਕਿਸ ਮਾਮਲੇ ਵਿੱਚ ਕੀਤੀ ਗਈ ਹੈ। ਪਰ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਦਾਅਵਾ ਕੀਤਾ ਹੈ ਕਿ ਇਹ ਛਾਪੇਮਾਰੀ ਦਿੱਲੀ ਦੀ ਸ਼ਰਾਬ ਨੀਤੀ ਦੇ ਮਾਮਲੇ ਵਿਚ ਕੀਤੀ ਜਾ ਰਹੀ ਹੈ।

ਬਿਕਰਮ ਸਿੰਘ ਮਜੀਠੀਆ ਨੇ ਦਾਅਵਾ ਕੀਤਾ ਹੈ ਕਿ ਸ਼ਰਾਬ ਘੁਟਾਲੇ ਦੀ ਜਾਂਚ ਕਰਨ ਦੇ ਲਈ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ‘ਤੇ ਰੇਡ ਕੀਤੀ ਹੈ। ਆਮ ਆਦਮੀ ਪਾਰਟੀ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਨੇ ਕਿਹਾ ਕਿ ਦਿੱਲੀ ਅਤੇ ਪੰਜਾਬ ਦੇ ਸ਼ਰਾਬ ਘੁਟਾਲੇ ‘ਚ ‘ਆਪ’ ਵਿਧਾਇਕ ਕੁਲਵੰਤ ਸਿੰਘ ‘ਤੇ ਈਡੀ ਨੇ ਛਾਪੇਮਾਰੀ ਕੀਤੀ ਹੈ। ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸੰਮਨ ਕਰਨ ਤੋਂ ਬਾਅਦ ਹੁਣ ਈਡੀ ਨੇ ਇਸ ਸ਼ਰਾਬ ਘੁਟਾਲੇ ਦੇ ਪੰਜਾਬ ਲਿੰਕ ‘ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ।

ਇਹ ਅਭਿਆਸ ਪੈਸੇ ਨੂੰ ਬੇਪਰਦਾ ਕਰਨ ਲਈ ਜ਼ਰੂਰੀ ਹੈ। ਪੰਜਾਬ ਐਕਸਾਈਜ਼ ਘੁਟਾਲੇ ਵਿੱਚ 550 ਕਰੋੜ ਰੁਪਏ ਦਾ ਭ੍ਰਿਸ਼ਟਾਚਾਰ ਹੋਇਆ ਸੀ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ, ਹਰਪਾਲ ਚੀਮਾ ਮੁੱਖ ਦੋਸ਼ੀ ਹਨ ਅਤੇ ਮੁੱਖ ਲਾਭਪਾਤਰੀ ਆਮ ਆਦਮੀ ਪਾਰਟੀ ਹੈ।’

ਦੂਜੇ ਬੰਨੇ  ਦਿੱਲੀ ਆਬਕਾਰੀ ਨੀਤੀ ਮਾਮਲੇ ਦੀ ਜਾਂਚ ਦਾ ਸੇਕ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੱਕ ਪਹੁੰਚ ਗਿਆ ਹੈ ਅਤੇ ਹੁਣ ਈਡੀ ਨੇ ਸੰਮਨ ਜਾਰੀ ਕਰ ਦਿੱਤੇ ਹਨ। ਈਡੀ ਯਾਨੀ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛਗਿੱਛ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 2 ਨਵੰਬਰ ਨੂੰ ਤਲਬ ਕੀਤਾ ਹੈ। ਇਸ ਤੋਂ ਪਹਿਲਾਂ ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਇਸੇ ਮਾਮਲੇ ਵਿੱਚ ਜੇਲ੍ਹ ਵਿੱਚ ਹਨ।

Exit mobile version