The Khalas Tv Blog Punjab ਪੰਜਾਬ ਦੇ ਸਕੂਲਾਂ ਦਾ ਬਲਦਿਆ ਸਮਾਂ , ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦਿੱਤੀ ਜਾਣਕਾਰੀ
Punjab

ਪੰਜਾਬ ਦੇ ਸਕੂਲਾਂ ਦਾ ਬਲਦਿਆ ਸਮਾਂ , ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦਿੱਤੀ ਜਾਣਕਾਰੀ

Education Minister Harjot Bains informed about the burning time of Punjab's schools

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਦੇ ਸਮੂਹ ਸਕੂਲਾਂ ਦੇ ਖੁੱਲ੍ਹਣ ਅਤੇ ਬੰਦ ਹੋਣ ਦੇ ਸਮੇਂ ਵਿੱਚ ਬਦਲਾਅ ਦੇ ਹੁਕਮ ਜਾਰੀ ਕਰ ਦਿੱਤੇ ਹਨ । ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਸਬੰਧੀ ਟਵੀਟ ਕਰ ਕੇ ਜਾਣਕਾਰੀ ਸਾਂਝੀ ਕੀਤੀ ਹੈ । ਉਨ੍ਹਾਂ ਨੇ ਟਵੀਟ ਵਿੱਚ ਇਹ ਦੱਸਿਆ ਹੈ ਕਿ ਇੱਕ ਮਾਰਚ 2023 ਤੋਂ 31 ਮਾਰਚ 2023 ਤੱਕ ਪੰਜਾਬ ਦੇ ਸਾਰੇ ਸਕੂਲ ਸਵੇਰੇ 8:30 ਵਜੇ ਖੁੱਲ੍ਹਣਗੇ ।

ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਸੂਬੇ ਦੇ ਸਮੂਹ ਪ੍ਰਾਇਮਰੀ ਸਕੂਲਾਂ ਦੇ ਵਿੱਚ ਬਾਅਦ ਦੁਪਹਿਰ 2:30 ਵਜੇ ਛੁੱਟੀ ਹੋਵੇਗੀ। ਇਸ ਦੇ ਨਾਲ ਹੀ ਮਿਡਲ,ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿੱਚ 2:50 ਵਜੇ ਸਾਰੀ ਛੁੱਟੀ ਹੋਵੇਗੀ। ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਸਰਦੀਆਂ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਸੀ । ਪਰ ਹੁਣ ਜਦੋਂ ਮੌਸਮ ਬਦਲ ਗਿਆ ਹੈ ਤਾਂ ਸੂਬੇ ਦੇ ਸਕੂਲਾਂ ਦੇ ਸਮੇਂ ਵਿੱਚ ਵੀ ਬਦਲਾਅ ਕੀਤਾ ਗਿਆ ਹੈ ।

ਹੋਲਾ ਮੁਹੱਲਾ ਕਰਕੇ PSEB ਦੀ ਡੇਟਸ਼ੀਟ ਬਦਲ ਗਈ

ਦੂਜੇ ਬੰਨੇ ਹੋਲੇ ਮਹੱਲੇ ਕਾਰਨ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ 12ਵੀਂ ਜਮਾਤ ਦੀ ਡੇਟਸ਼ੀਟ ਬਦਲ ਦਿੱਤੀ ਹੈ। 6 ਮਾਰਚ ਨੂੰ ਹੋਣ ਵਾਲੀ ਵਾਤਾਵਰਣ ਸਿੱਖਿਆ ਵਿਸ਼ੇ ਦੀ ਪ੍ਰੀਖਿਆ ਹੁਣ 21 ਅਪ੍ਰੈਲ ਨੂੰ ਹੋਵੇਗੀ। ਪੀ.ਐਸ.ਈ.ਬੀ ਦੇ ਡਿਪਟੀ ਸਕੱਤਰ ਮਨਜੀਤ ਭੱਠਲ ਨੇ ਦੱਸਿਆ ਕਿ ਸਕੂਲ ਦੇ ਪ੍ਰਿੰਸੀਪਲਾਂ ਅਤੇ ਸੈਂਟਰ ਸੁਪਰਡੈਂਟਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਖੁਦ ਵਿਦਿਆਰਥੀਆਂ ਨੂੰ ਇਸ ਸਬੰਧੀ ਜਾਣਕਾਰੀ ਦੇਣ ਤਾਂ ਜੋ ਵਿਦਿਆਰਥੀਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਪ੍ਰੀਖਿਆ ਨਾਲ ਸਬੰਧਤ ਪੂਰੀ ਜਾਣਕਾਰੀ ਅਤੇ ਡੇਟਸ਼ੀਟ ਲਈ, ਕਿਸੇ ਨੂੰ PSEB ਦੀ ਵੈੱਬਸਾਈਟ https://www.peeb.ac.in/ ‘ਤੇ ਲਾਗਇਨ ਕਰਨਾ ਹੋਵੇਗਾ। ਕਿਸੇ ਵੀ ਜਾਣਕਾਰੀ ਲਈ ਫੋਨ ਨੰਬਰ 01725227333 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

 

Exit mobile version