The Khalas Tv Blog India ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਰਵਨੀਤ ਬਿੱਟੂ ਨੂੰ ਲਿਖਿਆ ਪੱਤਰ
India Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਰਵਨੀਤ ਬਿੱਟੂ ਨੂੰ ਲਿਖਿਆ ਪੱਤਰ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੀ ਸ਼ਤਾਬਦੀ ਨੂੰ ਲੈ ਕੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਪੱਤਰ ਲਿਖੇ ਹਨ। ਇਸ ਪੱਤਰ ਵਿੱਚ ਉਨ੍ਹਾਂ ਨੇ ਸ਼੍ਰੀ ਅਨੰਦਪੁਰ ਸਾਹਿਬ ਲਈ ਵਿਸ਼ੇਸ਼ ਵੰਦੇ ਭਾਰਤ ਟ੍ਰੇਨ ਅਤੇ ਹੋਰ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਮੰਗ ਕੀਤੀ ਹੈ।

ਇੱਕ ਟਵੀਟ ਕਰਦਿਆਂ ਬੈਂਸ ਨੇ ਕਿਹਾ ਕਿ ਇਸ ਮਹਾਨ ਪਵਿੱਤਰ ਮੌਕੇ ‘ਤੇ ਦੇਸ਼-ਵਿਦੇਸ਼ ਤੋਂ ਲੱਖਾਂ-ਕਰੋੜਾਂ ਸੰਗਤਾਂ ਦੇ ਸ਼੍ਰੀ ਅਨੰਦਪੁਰ ਸਾਹਿਬ ਪਹੁੰਚਣ ਦੀ ਉਮੀਦ ਹੈ। ਸੰਗਤਾਂ ਨੂੰ ਸਹੂਲਤ ਪ੍ਰਦਾਨ ਕਰਨ ਲਈ ਦਿੱਲੀ, ਮਹਾਰਾਸ਼ਟਰ, ਪਟਨਾ, ਅੰਮ੍ਰਿਤਸਰ ਸਾਹਿਬ ਅਤੇ ਹੋਰ ਸੂਬਿਆਂ ਤੋਂ ਵਿਸ਼ੇਸ਼ ਟ੍ਰੇਨਾਂ ਚਲਾਉਣ ਦੀ ਬੇਨਤੀ ਕੀਤੀ ਗਈ ਹੈ।

ਮੰਤਰੀ ਜੀ ਨੇ ਪੂਰਾ ਵਿਸ਼ਵਾਸ ਜ਼ਾਹਰ ਕੀਤਾ ਹੈ ਕਿ ਰੇਲ ਮੰਤਰੀਆਂ ਵੱਲੋਂ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦਾ ਆਦਰ ਕਰਦੇ ਹੋਏ ਇਸ ਮੰਗ ਨੂੰ ਜ਼ਰੂਰ ਪੂਰਾ ਕੀਤਾ ਜਾਵੇਗਾ। ਇਹ ਕਦਮ ਸੰਗਤਾਂ ਦੇ ਸਫ਼ਰ ਨੂੰ ਸੁਗਮ ਬਣਾਏਗਾ ਅਤੇ ਧਾਰਮਿਕ ਮਹੱਤਵ ਵਾਲੇ ਇਸ ਦਿਹਾੜੇ ਨੂੰ ਹੋਰ ਵੀ ਯਾਦਗਾਰ ਬਣਾਏਗਾ।

 

Exit mobile version