Punjab

ਨਿੱਜੀ ਸਕੂਲਾਂ ਖ਼ਿਲਾ ਫ਼ ਸਿੱਖਿਆ ਮੰਤਰੀ ਵੱਲੋਂ ਜਾਂ ਚ ਦੇ ਹੁਕਮ

‘ਦ ਖ਼ਾਲਸ ਬਿਊਰੋ : ਨਿੱਜੀ ਸਕੂਲਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਸਖਤੀ ਕਰਨੂ ਸ਼ੁਰੂ ਕਰ ਦਿੱਤੀ ਹੈ।ਪੰਜਾਬ ਦੇ ਸਿੱਖਿਆ ਮੰਤਰੀ ਮੀਤ ਹੇਅਰ ਦੇ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਦੀ ਲੁੱ ਟ ਕਰਨ ਵਾਲੇ ਕੁੱਝ ਪ੍ਰਾਈਵੇਟ ਸਕੂਲਾਂ ਖਿਲਾਫ਼ ਸਖ਼ਤ ਐਕਸ਼ਨ ਲਿਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ 720 ਨਿਜੀ ਸਕੂਲ ਜਿੰਨ੍ਹਾਂ ਖ਼ਿਲਾ ਫ਼ ਮਾਪਿਆਂ ਦੀ ਲੁੱ ਟ ਦੀਆਂ ਸ਼ਕਾਇਤਾਂ ਮਿਲੀਆਂ ਸਨ, ਉਨ੍ਹਾਂ ਸਕੂਲਾਂ ਖਿਲਾ ਫ਼ ਜਾਂਚ ਦੇ ਹੁਕਮ ਕੀਤੇ ਗਏ ਹਨ। ਦੋ ਸ਼ੀ ਪਾਏ ਜਾਣ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ।

ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਨੇ ਸਾਰੇ ਨਿੱਜੀ ਸਕੂਲਾਂ ਨੂੰ ਸਾਰੀ ਦੁਕਾਨਾਂ ‘ਤੇ ਕਿਤਾਬਾਂ ਤੇ ਵਰਦੀਆਂ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਸਨ, ਤਾਂ ਜੋ ਮਾਪੇ ਕਿਸੇ ਵੀ ਦੁਕਾਨ ਤੋਂ ਖਰੀਦਦਾਰੀ ਕਰ ਸਕਣ। ਪਰ ਇਸ ਦੇ ਬਾਵਜੂਦ ਕਈ ਨਿੱਜੀ ਸਕੂਲ ਸਰਕਾਰ ਵੱਲੋਂ ਦਿੱਤੇ ਹੁਕਮਾਂ ਦੀ ਪਾਲਣਾ ਨਹੀਂ ਕਰ ਰਹੇ, ਜਿਸ ਕਰਕੇ ਪਹਿਲਾਂ ਵੀ ਉਨ੍ਹਾਂ ਨੂੰ ਹਿਦਾਇਤਾਂ ਦਿੱਤੀਆਂ ਗਈਆਂ ਸਨ।ਵੱਡੀ ਗਿਣਤੀ ਸਕੂਲਾਂ ਨੇ ਇਨ੍ਹਾਂ ਹੁਕਮਾਂ ਦੀ ਪਰਵਾਹ ਨਹੀਂ ਕੀਤੀ। ਅਜਿਹੇ 720 ਸਕੂਲਾਂ ਖਿ ਲਾਫ ਸ਼ਿਕਾ ਇਤਾਂ ਆਈਆਂ ਹਨ। ਸਿਖਿਆ ਮੰਤਰੀ ਮੀਤ ਹੇਅਰ ਨੇ ਆਖਿਆ ਹੈ ਕਿ ਅਜਿਹੇ ਸਕੂਲਾਂ ਖਿਲਾਫ ਜਾਂਚ ਚੱਲ ਰਹੀ ਹੈ ਤੇ ਦੋਸ਼ੀ ਪਾਏ ਜਾਣ ਉਤੇ ਸਖਤ ਕਾਰ ਵਾਈ ਕੀਤੀ ਜਾਵੇਗੀ।