The Khalas Tv Blog Khetibadi ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵਲੋ ਗੋਲਡਨ ਗੇਟ ਵਿਖੇ ਫੂਕਿਆ ਗਿਆ ਪੁਤਲਾ
Khetibadi Punjab

ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵਲੋ ਗੋਲਡਨ ਗੇਟ ਵਿਖੇ ਫੂਕਿਆ ਗਿਆ ਪੁਤਲਾ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਆਗੂ ਸਰਵਣ ਸਿੰਘ ਪੰਧੇਰ ਤੇ ਗੁਰਬਚਨ ਸਿੰਘ ਚੱਬਾ ਸੂਬਾ ਦਫ਼ਤਰ ਸਕੱਤਰ ਦੀ ਅਗਵਾਈ ਹੇਠ ਨਿਊ ਅੰਮ੍ਰਿਤਸਰ ਗੋਲਡਨ ਗੇਟ ਵਿਖੇ ਭਗਵੰਤ ਮਾਨ ਸਰਕਾਰ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨ ਆਗੂ ਤੇ ਕਿਸਾਨ ਮੌਜੂਦ ਸਨ।

ਭਗਵੰਤ ਮਾਨ ਸਰਕਾਰ ਵੱਲੋਂ ਸੰਯੁਕਤ ਕਿਸਾਨ ਮੋਰਚਾ ਅਤੇ ਹੋਰ ਜਥੇਬੰਦੀਆਂ ਦੇ ਆਗੂਆਂ ਦੀ ਗ੍ਰਿਫਤਾਰੀ ਅਤੇ ਧਰਨਾ ਪ੍ਰਦਰਸ਼ਨ ਕਰਨ ਦੇ ਜਮਹੂਰੀ ਅਧਿਕਾਰ ਨੂੰ ਦੱਬਣ ਲਈ ਕੀਤੇ ਜਬਰ, ਅਨਿਆਂ ਤੇ ਧਕੇਸ਼ਾਹੀ, ਖਿਲਾਫ ਅੱਜ ਜਥੇਬੰਦੀ ਦੇ ਸੂਬਾ ਪੱਧਰੀ ਪ੍ਰੋਗਰਾਮ ਦੇ ਚਲਦੇ ਜਿਲ੍ਹਾ ਅੰਮ੍ਰਿਤਸਰ ਵਿੱਚ ਲਗਭਗ 21 ਥਾਵਾਂ ਤੇ ਹਜਾਰਾਂ ਕਿਸਾਨਾਂ ਮਜਦੂਰਾਂ ਵੱਲੋਂ ਭਗਵੰਤ ਮਾਨ ਸਰਕਾਰ ਦੇ ਪੁਤਲੇ ਫੂਕ ਕੇ ਰੋਸ ਮੁਜਾਹਰੇ ਕੀਤੇ ਗਏ।

ਕਿਸਾਨ ਆਗੂਆਂ ਨੇ ਕਿਹਾ ਕਿ ਜਿਸ ਤਰ੍ਹਾਂ 3 ਮਾਰਚ ਨੂੰ ਚੰਡੀਗੜ੍ਹ ਵਿੱਚ ਕਿਸਾਨ ਆਗੂਆਂ ਨਾਲ ਚੱਲ ਰਹੀ ਮੀਟਿੰਗ ਨੂੰ ਵਿਚਾਲੇ ਛੱਡਕੇ ਗਏ ਅਤੇ ਅੱਧੀ ਰਾਤ ਤੋਂ ਛਾਪੇਮਾਰੀ ਕਰਕੇ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੇ ਨੂੰ ਗ੍ਰਿਫਤਾਰ ਕਰਕੇ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਹੈ, ਜਥੇਬੰਦੀ ਵੱਲੋਂ ਉਹਨਾਂ ਦੇ ਇਸ ਕਾਰੇ ਦੀ ਸ਼ਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਜਾਂਦੀ ਹੈ।

ਉਹਨਾ ਕਿਹਾ ਕਿ ਨਸ਼ੇ ਨੂੰ ਠੱਲ ਪਾਉਣ ਦੇ ਨਾਮ ਤੇ ਪੰਜਾਬ ਵਿੱਚ ” ਬੁਲਡੋਜਰ ਜਸਟਿਸ ” ਠੀਕ ਨਹੀਂ, ਲੋਕਤੰਤਰ ਰਾਜ ਵਿੱਚ ਇਸ ਤਰਾ ਦੇ ਗੈਰ ਮਾਨਵੀ ਅਤੇ ਗੈਰ ਸੰਵਿਧਾਨਕ ਤਰੀਕੇ ਨਵਾਜ਼ਿਬ ਹਨ। ਉਨ੍ਹਾਂ ਕਿਹਾ ਕਿ ਨਸ਼ੇ ਨੂੰ ਅਸਲ ਰੂਪ ਵਿੱਚ ਰੋਕਣ ਲਈ ਵੱਡੇ ਸੌਦਾਗਰਾਂ ਨੂੰ ਫੜਿਆ ਜਾਵੇ ਨਾ ਕਿ ਚੰਦ ਨਸ਼ਾ ਕਰਨ ਵਾਲੇ ਨਸ਼ੇ ਤੋਂ ਪਹਿਲਾਂ ਤੋਂ ਹੀ ਪੀੜਤ ਨੌਜਵਾਨਾਂ ਨੂੰ ਫੜ ਕੇ ਖਾਣਾ ਪੂਰਤੀਂ ਅਤੇ ਮਾਰਕੇਬਾਜ਼ੀ ਕੀਤੀ ਜਾਵੇ।

ਉਹਨਾ ਕਿਹਾ ਕਿ ਮੁੱਖ ਮੰਤਰੀ ਕੇਂਦਰ ਦੇ ਇਸ਼ਾਰੇ ਤੇ ਕਿਸਾਨ ਮਜ਼ਦੂਰ ਵਿਰੋਧੀ ਕੰਮ ਕਰ ਰਹੀ ਹੈ। ਉਹਨਾ ਕਿਹਾ ਕਿ ਕਿਸਾਨ ਮਜ਼ਦੂਰ ਜਥੇਬੰਦੀ ਦੇ ਕਿਸਾਨਾਂ ਮਜਦੂਰਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਵਾਲੀ ਹਰ ਆਵਾਜ਼ ਦੇ ਹੱਕ ਵਿੱਚ ਖੜੀ ਹੈ ਅਤੇ ਵਿਚਾਰਕ ਮਤਭੇਦ ਕਦੀ ਸਾਡੇ ਰਾਹ ਦਾ ਰੋੜਾ ਨਹੀਂ ਬਣੇ। ਉਹਨਾ ਮੰਗ ਕੀਤੀ ਕਿ ਗ੍ਰਿਫਤਾਰ ਅਤੇ ਨਜ਼ਰਬੰਦ ਕੀਤੇ ਆਗੂਆਂ ਨੂੰ ਤਰੁੰਤ ਰਿਹਾਅ ਕੀਤਾ ਜਾਵੇ ਅਤੇ ਰੋਸ ਪ੍ਰਦਰਸ਼ਨ ਕਰਨ ਲਈ ਚੰਡੀਗੜ੍ਹ ਦੇ 34 ਜਾਂ 17 ਸੈਕਟਰ ਵਿੱਚ ਥਾਂ ਦਿੱਤੀ ਜਾਵੇ ਅਤੇ ਕਿਸਾਨਾਂ ਦੀਆਂ 18 ਮੰਗਾਂ ਤਰੁੰਤ ਮੰਨੀਆ ਜਾਣ।

Exit mobile version