Punjab

ਪੰਜਾਬ ਕੈਬਨਿਟ ਮੀਟਿੰਗ ‘ਚ ਹੜ੍ਹ ਪੀੜਤਾਂ ਨੂੰ ਰਾਹਤ ਦੇਣ ਦੀ ਕੋਸ਼ਿਸ਼

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਵੀਡੀਓ ਕਾਨਫ਼ਰੰਸਿੰਗ ਰਾਹੀਂ ਮਹੱਤਵਪੂਰਨ ਫ਼ੈਸਲਿਆਂ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਅਧਿਕਾਰੀਆਂ ਅਤੇ ਮੰਤਰੀਆਂ ਨੂੰ ਲੋਕਾਂ ਦੇ ਨਾਲ ਖੜ੍ਹਨ ਦੇ ਹੁਕਮ ਦਿੱਤੇ।

  1. ਮੀਟਿੰਗ ਵਿੱਚ ‘ਜਿਸ ਦਾ ਖ਼ੇਤ, ਉਸ ਦੀ ਰੇਤ’ ਨੀਤੀ ਨੂੰ ਮਨਜ਼ੂਰੀ ਦਿੱਤੀ ਗਈ।
  2. ਹੜ੍ਹਾਂ ਕਾਰਨ ਖ਼ਰਾਬ ਹੋਈਆਂ ਫ਼ਸਲਾਂ ਲਈ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਐਲਾਨ ਕੀਤਾ।
  3. 15 ਨਵੰਬਰ ਤੱਕ ਬਿਨਾਂ ਪਰਮਿਟ ਰੇਤ ਚੁੱਕਣ ਦੀ ਮਿਲੀ ਮਨਜ਼ੂਰੀ
  4. ਕਿਸਾਨਾਂ ਨੂੰ 6 ਮਹੀਨੇ ਤੱਕ ਲੋਨ ਦੀ ਕਿਸ਼ਤ ਭਰਨ ਤੋਂ ਵੀ ਦਿੱਤੀ ਰਾਹਤ
  5. ਮ੍ਰਿਤਕ ਪਰਿਵਾਰਾਂ ਨੂੰ 4 ਲੱਖ ਰੁਪਏ ਅਤੇ ਨੁਕਸਾਨੇ ਘਰਾਂ ਲਈ ਜਾਇਜ਼ੇ ਮਗਰੋਂ ਮੁਆਵਜ਼ਾ ਦਿੱਤਾ ਜਾਵੇਗਾ।

ਮਾਨ ਨੇ ਕਿਹਾ ਕਿ ਪਸ਼ੂਆਂ ਦੀ ਮੌਤ ’ਤੇ ਵੀ ਸਹਾਇਤਾ ਰਾਸ਼ੀ ਜਾਰੀ ਹੋਵੇਗੀ। ਬੀਮਾਰੀਆਂ ਦੀ ਰੋਕਥਾਮ ਲਈ ਵੱਡੇ ਪੱਧਰ ’ਤੇ ਵੈਕਸੀਨੇਸ਼ਨ ਅਤੇ 1700 ਪਿੰਡਾਂ ਤੇ 300 ਸ਼ਹਿਰੀ ਵਾਰਡਾਂ ਵਿੱਚ ਫੌਗਿੰਗ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣਗੀਆਂ। ਹਰ ਪਿੰਡ ਵਿੱਚ ਡਾਕਟਰ ਭੇਜੇ ਜਾਣਗੇ ਅਤੇ ਕੈਂਪ ਲਗਾਏ ਜਾਣਗੇ ਤਾਂ ਜੋ ਲੋਕਾਂ ਨੂੰ ਬੀਮਾਰੀਆਂ ਤੋਂ ਬਚਾਇਆ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਸਰਕਾਰ ਹਰ ਦੁੱਖ ਦੀ ਘੜੀ ਵਿੱਚ ਪੰਜਾਬੀਆਂ ਦੇ ਨਾਲ ਖੜ੍ਹੀ ਹੈ, ਅਤੇ ਲੋਕਾਂ ਦੀ ਮਦਦ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।