The Khalas Tv Blog Punjab ਈਦ ਮੌਕੇ ਮਲੇਰਕੋਟਲਾ ਈਦਗਾਹ ਪਹੁੰਚੇ CM ਮਾਨ! ਸਮੂਹ ਮੁਸਲਿਮ ਭਾਈਚਾਰੇ ਨੂੰ ਦਿੱਤੀ ਵਧਾਈ
Punjab Religion

ਈਦ ਮੌਕੇ ਮਲੇਰਕੋਟਲਾ ਈਦਗਾਹ ਪਹੁੰਚੇ CM ਮਾਨ! ਸਮੂਹ ਮੁਸਲਿਮ ਭਾਈਚਾਰੇ ਨੂੰ ਦਿੱਤੀ ਵਧਾਈ

ਮਲੇਰਕੋਟਲਾ (21 ਮਾਰਚ, 2026): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਈਦ-ਉਲ-ਫਿਤਰ ਦੇ ਪਵਿੱਤਰ ਮੌਕੇ ’ਤੇ ਮਲੇਰਕੋਟਲਾ ਦੀ ਇਤਿਹਾਸਕ ਈਦਗਾਹ ਵਿਖੇ ਨਤਮਸਤਕ ਹੋਏ। ਮੁੱਖ ਮੰਤਰੀ ਨੇ ਈਦ ਦੀ ਨਮਾਜ਼ ਤੋਂ ਬਾਅਦ ਪੰਜਾਬ ਅਤੇ ਦੁਨੀਆ ਭਰ ਦੇ ਮੁਸਲਿਮ ਭਾਈਚਾਰੇ ਨੂੰ ਇਸ ਮੁਬਾਰਕ ਦਿਹਾੜੇ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।

ਮੈਡੀਕਲ ਕਾਲਜ ਅਤੇ ਵਿਕਾਸ ਦੇ ਤੋਹਫ਼ੇ

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਮਲੇਰਕੋਟਲਾ ਵਿੱਚ ਜਲਦ ਹੀ ਇੱਕ ਆਧੁਨਿਕ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕਾਲਜ ਲਈ ਲੋੜੀਂਦੀ 38.5 ਏਕੜ ਰੱਖਿਆ ਜ਼ਮੀਨ (Defence Land) ਪੰਜਾਬ ਸਰਕਾਰ ਦੇ ਨਾਮ ਤਬਦੀਲ ਹੋ ਚੁੱਕੀ ਹੈ। ਇਸ ਦੇ ਨਾਲ ਹੀ ਸ਼ਹਿਰ ਵਿੱਚ ਇੱਕ 150 ਬਿਸਤਰਿਆਂ ਵਾਲਾ ESIC ਹਸਪਤਾਲ ਅਤੇ ਇੱਕ ਨਰਸਿੰਗ ਕਾਲਜ ਵੀ ਬਣਾਇਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਮਲੇਰਕੋਟਲਾ ਦੀ ਧਰਤੀ ਆਪਸੀ ਭਾਈਚਾਰੇ ਅਤੇ ਮੁਹੱਬਤ ਦੀ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਇੱਥੇ ਆ ਕੇ ਮਨ ਨੂੰ ਬਹੁਤ ਸਕੂਨ ਮਿਲਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਲੋਕਾਂ ਨੂੰ ਵੰਡ ਕੇ ਨਹੀਂ, ਸਗੋਂ ਦਿਲਾਂ ’ਤੇ ਸੂਬੇ ਕਰਕੇ ਹਕੂਮਤ ਕਰਦੀ ਹੈ। 

ਉਨ੍ਹਾਂ ਨੇ ਮਲੇਰਕੋਟਲਾ ਦੇ ਵਿਧਾਇਕ ਮੁਹੰਮਦ ਜਮੀਲ ਉਰ ਰਹਿਮਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਲਾਕੇ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ।

 

Exit mobile version