The Khalas Tv Blog Punjab ਅੱਠੇ ਪਹਿਰ ਟਹਿਲ ਸੇਵਾ ਲਹਿਰ ਵੱਲੋਂ ਕੀਤਾ ਗਿਆ CM ਮਾਨ ਦਾ ਧੰਨਵਾਦ,ਬੇਅਦਬੀ ਮਾਮਲੇ ਚ ਮਿਸਾਲੀ ਸਜ਼ਾ ਦੇਣ ਦੀ ਕੀਤੀ ਮੰਗ
Punjab Religion

ਅੱਠੇ ਪਹਿਰ ਟਹਿਲ ਸੇਵਾ ਲਹਿਰ ਵੱਲੋਂ ਕੀਤਾ ਗਿਆ CM ਮਾਨ ਦਾ ਧੰਨਵਾਦ,ਬੇਅਦਬੀ ਮਾਮਲੇ ਚ ਮਿਸਾਲੀ ਸਜ਼ਾ ਦੇਣ ਦੀ ਕੀਤੀ ਮੰਗ

ਚੰਡੀਗੜ੍ਹ : ਲੰਘੇ ਕੱਲ੍ਹ ਪੰਜਾਬ ਸਰਕਾਰ ਨੇ ਬੇਅਦਬੀ ਨਾਲ ਸਬੰਧਤ ਤਿੰਨ ਮਾਮਲਿਆਂ ਵਿੱਚ ਬਲਾਤਕਾਰੀ ਸਾਧ ਰਾਮ ਰਹੀਮ ’ਤੇ ਮੁਕੱਦਮਾ ਚਲਾਉਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਹੁਣ ਉਸ ਦੀ ਸੁਣਵਾਈ ਫਰੀਦਕੋਟ ਦੀ ਅਦਾਲਤ ਵਿੱਚ ਹੋਵੇਗੀ। ਜੇਕਰ ਭਵਿੱਖ ਵਿੱਚ ਲੋੜ ਪਈ ਤਾਂ ਉਸ ਤੋਂ ਵੀ ਪੁੱਛਗਿੱਛ ਵੀ ਕੀਤੀ ਜਾ ਸਕਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਫੈਸਲੇ ਦੀ ਅੱਠੇ ਪਹਿਰ ਟਹਿਲ ਸੇਵਾ ਲਹਿਰ ਦੇ ਮੁੱਖ ਸੇਵਾਦਾਰ ਭਾਈ ਗੁਰਪ੍ਰੀਤ ਸਿੰਘ ਸ਼ਲਾਘਾ ਕੀਤੀ ਹੈ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ ਹੈ।

ਨਾਲ ਉਨ੍ਹਾਂ ਨੇ ਬੇਅਦਬੀਆਂ ਦੇ ਮਾਸਟਰ ਮਾਇੰਡ ਡੇਰਾ ਮੁਖੀ ਅਤੇ ਹਨੀਪ੍ਰੀਤ ਨੂੰ ਮਿਸਾਲੀ ਸਜ਼ਾ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਡੇਰਾ ਮੁਖੀ ਦੀ ਸਟੇਅ ਤੜਵਾਉਣਾ ਪੰਜਾਬ ਸਰਕਾਰ ਦੀ ਸ਼ਲਾਘਾਯੋਗ ਪ੍ਰਾਪਤੀ ਹੈ ਅਤੇ ਸਾਰੀਆ ਪਾਰਟੀਆਂ ਨੂੰ ਮਿਲ ਸਖਤ ਕਾਨੂੰਨ ਬਨਾਉਣੇ ਚਾਹੀਦੇ ਹਨ।

ਉਨ੍ਹਾਂ ਨੇ ਕਿਹਾ ਕਿ ਪਿਛਲੇ ਦਸ ਸਾਲਾਂ ਤੋਂ ਬੇਅਦਬੀਆਂ ਦਾ ਦਰਦ ਹੰਢਾ ਰਹੇ ਪੰਜਾਬੀਆਂ ਲਈ ਪੰਜਾਬ ਸਰਕਾਰ ਨੇ ਇੱਕ ਧਰਵਾਸ ਬੰਨੀ ਹੈ ਕਿ ਹੁਣ ਬੇਅਦਬੀ ਦੇ  ਦੋਸ਼ੀਆਂ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਜਾਵੇਗਾ।  ਉਨ੍ਹਾਂ ਨੇ ਕਿਹਾ ਕਿ ਕਿਹਾ ਸੁਪਰੀਮ ਕੋਰਟ ਵਿੱਚ ਕੇਸ ਦੀ ਸੁਚੱਜੀ ਪਰਵਾਈ ਕਰਕੇ ਡੇਰਾ ਮੁਖੀ ਤੇ ਕੇਸ ਚਲਾਉਣ ਦੀ ਲੱਗੀ ਹੋਈ ਰੋਕ ਨੂੰ ਤੜਵਾਉਣਾ ਪੰਜਾਬ ਸਰਕਾਰ ਦੀ ਸ਼ਲਾਘਾਯੋਗ ਪ੍ਰਾਪਤੀ ਹੈ।

ਉਨ੍ਹਾਂ ਨੇ ਕਿਹਾ ਕਿ ਇਸ ਨਾਲ ਲੋਕਾਂ ਨੂੰ ਇੱਕ ਵਾਰ ਫਿਰ ਤੋਂ ਇੰਨਸਾਫ ਮਿਲਣ ਦਾ ਉਮੀਦ ਬੱਝੀ ਹੈ। ਉਹਨਾਂ ਨੇ ਭਗਵੰਤ ਆਮ ਸਰਕਾਰ ਤੋਂ ਮੰਗ ਕੀਤੀ ਕਿ ਡੇਰਾ ਮੁਖੀ ਨੂੰ ਪ੍ਰੋਡਕਸ਼ਨ ਵਰੰਟ ਤੇ ਲਿਆ ਕੇ ਅਤੇ ਹਨੀਪ੍ਰੀਤ ਨੂੰ ਗਿਫਤਾਰ ਕਰਕੇ ਸਾਰਾ ਸੱਚ ਦੁਨੀਆ ਦੇ ਸਾਹਮਣੇ ਲਿਆਂਦਾ ਜਾਵੇ।

ਇਸਦੇ ਨਾਲ ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਦੇਖ ਸਾਹਿਬ ਜੀ ਦੀ ਆਮ-ਮਾਨ ਨਾਲ ਜੁੜੇ ਇਸ ਮਾਮਲੇ ਤੇ ਸਾਰੀਆਂ ਰਾਜਸੀ ਧਿਰਾਂ ਨੂੰ ਇੱਕ ਮੱਤ ਹੋ ਕੇ ਸਖ਼ਤ ਕਨੂੰਨ ਲੈ ਕੇ ਆਉਣਾ ਚਾਹੀਦਾ ਹੈ, ਜਿਵੇਂ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਮਹਾਰਾਸ਼ਟਰ ਸਰਕਾਰਾਂ ਨੇ ਆਪਣੇ ਸੂਬਿਆਂ ਵਿੱਚ ਗਊ ਮਾਤਾ ਦੀ ਬੇਅਦਬੀ ਲਈ ਉਮਰ ਕੈਦ ਦੀ ਸਜ਼ਾ ਅਤੇ VAPA ਧਾਰ ਲਗਾਉਣ ਦੇ ਕਨੂੰਨ ਬਣਾਏ ਹੋਏ ਹਨ। ਉਸੇ ਤਰਜ਼ ਤੇ ਪੰਜਾਬ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਲਈ ਸਖ਼ਤ ਕਾਨੂੰਨ ਬਣਾਇਆ ਜਾਣਾ ਚਾਹੀਦਾ ਹੈ।

 

Exit mobile version