ਬਿਉਰੋ ਰਿਪੋਰਟ: ਜ਼ਿਲ੍ਹਾ ਮੋਗਾ ਤੋਂ ਬਹੁਤ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਬਜ਼ੁਰਗ ਮੰਦਰ ਵਿੱਚ ਮੱਥਾ ਟੇਕਣ ਲਈ ਗਿਆ ਪਰ ਰਸਤੇ ਵਿੱਚ ਉਹ ਰੇਲ ਗੱਡੀ ਹੇਠਾਂ ਆ ਗਿਆ ਜਿਸ ਕਰਕੇ ਬਜ਼ੁਰਗ ਦੀ ਮੌਤ ਹੋ ਗਈ। ਮ੍ਰਿਕਤ ਬਾਪੂ ਦੇ ਪਰਿਵਾਰ ਨੇ ਦੱਸਿਆ ਕਿ ਬਾਪੂ ਦੀ ਨਜ਼ਰ ਥੋੜੀ ਕਮਜ਼ੋਰ ਸੀ ਤੇ ਉਸ ਦੀ ਲੱਤ ਦਾ ਆਪਰੇਸ਼ਨ ਵੀ ਹੋਇਆ ਸੀ, ਜਿਸ ਕਰਕੇ ਇਹ ਹਾਦਸਾ ਵਾਪਰ ਗਿਆ।
ਮ੍ਰਿਤਕ ਬਾਪੂ ਦੀ ਪਛਾਣ ਚਮਨ ਲਾਲ ਵਾਸੀ ਮੋਗਾ ਨਾਨਕ ਨਗਰੀ ਵਜੋਂ ਹੋਈ ਹੈ। ਉਨ੍ਹਾਂ ਦੀ ਉਮਰ 55 ਸਾਲ ਦੇ ਕਰੀਬ ਸੀ। ਦੱਸਿਆ ਜਾ ਰਿਹਾ ਹੈ ਕਿ ਰੇਲਵੇ ਲਾਈਨ ਪਾਰ ਕਰਦਿਆਂ ਉਨ੍ਹਾਂ ਨੂੰ ਰੇਲ ਦੇ ਆਉਣ ਦਾ ਪਤਾ ਨਹੀਂ ਲੱਗਾ ਜਿਸ ਕਰਕੇ ਉਹ ਰੇਲ ਦੀ ਚਪੇਟ ਵਿੱਚ ਆ ਗਏ ਤੇ ਉਨ੍ਹਾਂ ਦੀ ਮੌਤ ਹੋ ਗਈ।
ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਰੇਲਵੇ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਬਜ਼ੁਰਗ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਮੋਗਾ ਦੇ ਸਰਕਾਰੀ ਹਸਪਤਾਲ ਪਹੁੰਚਾਇਆ। ਰੇਲਵੇ ਪੁਲਸ ਦੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਪਰਿਵਾਰ ਦੇ ਬਿਆਨਾਂ ਦੇ ਅਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।