Punjab

ਚੰਡੀਗੜ੍ਹ ‘ਚ ਵੱਜਿਆ ਚੋਣ ਬਿਗਲ, 23 ਦਸੰਬਰ ਨੂੰ ਹੋਣਗੀਆਂ ਨਗਰ ਨਿਗਮ ਚੋਣਾਂ

ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ ਹੋ ਗਿਆ ਹੈ। 35 ਵਾਰਡਾਂ ਲਈ ਵੋਟਾਂ 23 ਦਸੰਬਰ ਨੂੰ ਪੈਣਗੀਆਂ। ਵੋਟਾਂ ਦੀ ਗਿਣਤੀ 26 ਦਸੰਬਰ ਨੂੰ ਹੋਵੇਗੀ ਅਤੇ ਨਤੀਜੇ ਐਲਾਨੇ ਜਾਣਗੇ।

ਚੰਡੀਗੜ੍ਹ ਚੋਣ ਕਮਿਸ਼ਨਰ ਵਿਜੇ ਦੇਵ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ 460,209 ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। ਰਾਤ 10:00 ਵਜੇ ਤੋਂ ਸਵੇਰੇ 6:00 ਵਜੇ ਤੱਕ ਕੋਈ ਪ੍ਰਚਾਰ ਨਹੀਂ ਹੋਵੇਗਾ।

ਚੋਣ ਸ਼ਡਿਊਲ ਦਾ ਐਲਾਨ ਹੁੰਦੇ ਹੀ ਸ਼ਹਿਰ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਨਗਰ ਨਿਗਮ ਵਿੱਚ ਕੁੱਲ 35 ਵਾਰਡ ਹਨ ਜਿਨ੍ਹਾਂ ਲਈ ਚੋਣਾਂ ਹੋਣਗੀਆਂ। ਕੌਂਸਲਰਾਂ ਦੀ ਚੋਣ ਪੰਜ ਸਾਲਾਂ ਦੀ ਮਿਆਦ ਲਈ ਕੀਤੀ ਜਾਂਦੀ ਹੈ, ਜਦੋਂ ਕਿ ਮੇਅਰ ਦੀ ਚੋਣ ਹਰ ਸਾਲ ਕੀਤੀ ਜਾਂਦੀ ਹੈ। ਮੇਅਰ ਦੀ ਚੋਣ ਕੌਂਸਲਰਾਂ ਦੁਆਰਾ ਖੁਦ ਕੀਤੀ ਜਾਂਦੀ ਹੈ।