The Khalas Tv Blog Punjab ਪੰਜਾਬ ਵਿੱਚ ਅੱਜ ਹੋਵੇਗਾ ਚੋਣ ਪ੍ਰਚਾਰ ਬੰਦ
Punjab

ਪੰਜਾਬ ਵਿੱਚ ਅੱਜ ਹੋਵੇਗਾ ਚੋਣ ਪ੍ਰਚਾਰ ਬੰਦ

‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ 20 ਫਰਵਰੀ 2022 ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਆਦਰਸ਼ ਚੋਣ ਜ਼ਾਬਤੇ ਅਧੀਨ ਲਾਗੂ ਕੀਤੀਆਂ ਜਾਣ ਵਾਲੀਆਂ ਪਾਬੰਦੀਆਂ ਬਾਰੇ ਹਦਾਇਤਾਂ ਰਾਜ ਦੇ ਸਮੂਹ ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਜਾਰੀ ਕਰ ਦਿੱਤੀਆਂ ਗਈਆਂ ਹਨ। ਵੋਟਾਂ ਸਬੰਧੀ ਪ੍ਰਚਾਰ ਲਈ ਤੈਅ ਸਮਾਂ ਅੱਜ ਸ਼ਾਮ 6 ਵਜੇ ਸਮਾਪਤ ਹੋਣ ਜਾ ਰਿਹਾ ਹੈ। ਸੂਬਾ ਪੰਜਾਬ ਵਿਚ ਐਤਵਾਰ 20 ਫਰਵਰੀ 2022 ਨੂੰ ਸਵੇਰੇ 8:00 ਵਜੇ ਤੋਂ ਸ਼ਾਮ 6:00 ਵਜੇ ਤੱਕ ਵੋਟਾਂ ਪੈਣੀਆਂ ਹਨ। ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਚੋਣ ਪ੍ਰਚਾਰ ਲਈ ਤੈਅ ਸੀਮਾ ਅਨੁਸਾਰ ਵੋਟਾਂ ਪੈਣ ਦਾ ਕੰਮ ਮੁਕੰਮਲ ਹੋਣ ਲਈ ਤੈਅ ਸਮਾਂ ਤੋਂ 48 ਘੰਟੇ ਪਹਿਲਾਂ ਚੋਣ ਪ੍ਰਚਾਰ ਬੰਦ ਕਰ ਦਿਤਾ ਜਾਂਦਾ ਹੈ।

ਇਹ ਸਮਾਂ ਸੁਰੂ ਹੁੰਦੇ ਸਾਰ ਜ਼ਿਲ੍ਹਾ ਚੋਣ ਕਮਿਸ਼ਨ ਅਤੇ ਪੁਲਿਸ ਪ੍ਰਸ਼ਾਸਨ ਇਹ ਯਕੀਨੀ ਬਣਾਵੇਗਾ ਕਿ ਪ੍ਰਚਾਰ ਲਈ ਤੈਅ ਸਮਾਂ ਸਮਾਪਤ ਹੁੰਦੇ ਸਾਰ ਹਲਕੇ ਵਿਚ ਸਿਰਫ ਰਜਿਸਟਰ ਵੋਟਰ ਹੀ ਹੋਣ ਤੇ ਬਾਹਰਾ ਇਲਾਕਿਆਂ ਤੋਂ ਪ੍ਰਚਾਰ ਵਿੱਚ ਸ਼ਾਮਿਲ ਹੋਣ ਲਈ ਆਇਆ ਕੋਈ ਸ਼ਖਸ ਉਸ ਇਲਾਕੇ ਵਿੱਚ ਨਾ ਰਹੇ। ਇਸ ਤੋਂ ਇਲਾਵਾ ਚੋਣਾਂ ਕਰਕੇ ਠੇ ਕੇ ਸ਼ੁਕਰਵਾਰ ਸ਼ਾਮ ਤੋਂ ਲੈ ਕੇ ਐਤਵਾਰ ਸ਼ਾਮ ਤੱਕ ਬੰਦ ਰਹਿਣਗੇ।

Exit mobile version