The Khalas Tv Blog India ਚੋਣ ਪ੍ਰਚਾਰ ਹੋਇਆ ਬੰਦ, 1 ਜੂਨ ਨੂੰ ਹੋਵੇਗੀ ਵੋਟਿੰਗ
India Lok Sabha Election 2024 Punjab

ਚੋਣ ਪ੍ਰਚਾਰ ਹੋਇਆ ਬੰਦ, 1 ਜੂਨ ਨੂੰ ਹੋਵੇਗੀ ਵੋਟਿੰਗ

ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿੱਚ ਸ਼ਾਮ 6 ਵਜੇ ਚੋਣ ਪ੍ਰਚਾਰ ਪੂਰੀ ਬੰਦ ਹੋ ਗਿਆ ਹੈ। ਇਸ ਤੋਂ ਬਾਅਦ ਜਨਤਕ ਮੀਟਿੰਗਾਂ, ਰੈਲੀਆਂ ਅਤੇ ਰੋਡ ਸ਼ੋਅ ‘ਨਹੀਂ ਕੀਤੇ ਜਾ ਸਕਣਗੇ। ਲੀਡਰਾਂ ਵੱਲੋਂ ਹੁਣ ਸਿਰਫ਼ ਘਰ-ਘਰ ਜਾ ਕੇ ਹੀ ਚੋਣ ਪ੍ਰਚਾਰ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਸ਼ਰਾਬ ਦੇ ਠੇਕੇ ਵੀ 48 ਘੰਟਿਆਂ ਲਈ ਬੰਦ ਕਰ ਦਿੱਤੇ ਗਏ ਹਨ। 1 ਜੂਨ ਨੂੰ ਵੋਟਾਂ ਪੈਣ ਤੋਂ ਬਾਅਦ ਸ਼ਰਾਬ ਦੇ ਠੇਕੇ ਖੁੱਲ੍ਹਣਗੇ। ਇਸ ਦੌਰਾਨ ਕਿਸੇ ਵੀ ਹੋਟਲ ਜਾਂ ਰੈਸਟੋਰੈਂਟ ਵਿੱਚ ਸ਼ਰਾਬ ਨਹੀਂ ਪਰੋਸੀ ਜਾ ਸਕੇਗੀ।

ਵੋਟਿੰਗ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਰਾਜਾਂ ਦੇ ਸਾਰੇ ਜ਼ਿਲ੍ਹਿਆਂ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਚੋਣ ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਚੋਣ ਕਮਿਸ਼ਨ ਦੀਆਂ ਹਿਦਾਇਤਾਂ ਮੁਤਾਬਕ ਚੋਣ ਪ੍ਰਚਾਰ ਖਤਮ ਹੋਣ ਤੋਂ ਬਾਅਦ ਜਨਤਕ ਮੀਟਿੰਗਾਂ, ਕਿਸੇ ਵੀ ਤਰ੍ਹਾਂ ਦਾ ਪ੍ਰਦਰਸ਼ਨ, ਨਾਅਰੇਬਾਜ਼ੀ ਕਰਨ ਅਤੇ 5 ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ‘ਤੇ ਪਾਬੰਦੀ ਹੈ। ਇਸ ਦੇ ਨਾਲ ਹੀ 1 ਜੂਨ ਨੂੰ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਦੇ ਦਾਇਰੇ ਵਿੱਚ ਆਵਾਜਾਈ ਆਦਿ ‘ਤੇ ਪਾਬੰਦੀ ਰਹੇਗੀ। ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ –   ਸੱਜਣ ਕੁਮਾਰ ਨੂੰ ਲੱਗਾ ਝਟਕਾ, ਹਾਈਕੋਰਟ ਨੇ ਸੁਣਾਇਆ ਅਹਿਮ ਫੈਸਲਾ

 

Exit mobile version