The Khalas Tv Blog Punjab ਚੋਣ ਕਮਿਸ਼ਨ ਨੇ ਕੀਤਾ ਪੰਜਾਬ ਦੀਆਂ 5 ਰਾਜ ਸਭਾ ਸੀਟਾਂ ਲਈ ਚੋਣਾਂ ਦਾ ਐਲਾਨ
Punjab

ਚੋਣ ਕਮਿਸ਼ਨ ਨੇ ਕੀਤਾ ਪੰਜਾਬ ਦੀਆਂ 5 ਰਾਜ ਸਭਾ ਸੀਟਾਂ ਲਈ ਚੋਣਾਂ ਦਾ ਐਲਾਨ

‘ਦ ਖ਼ਾਲਸ ਬਿਊਰੋ :ਪੰਜਾਬ ਦੀਆਂ 7 ਵਿੱਚੋਂ 5 ਰਾਜ ਸਭਾ ਸੀਟਾਂ ਅਪ੍ਰੈਲ ਵਿੱਚ ਖਤਮ ਹੋ ਰਹੀਆਂ ਹਨ। ਜਿਹਨਾਂ ਲਈ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਤੋਂ ਰਾਜ ਸਭਾ ਲਈ ਚੁਣੇ ਗਏ ਸਾਰੇ 5 ਸੰਸਦ ਮੈਂਬਰਾਂ ਸੁਖਦੇਵ ਸਿੰਘ ਢੀਂਡਸਾ, ਨਰੇਸ਼ ਗੁਜਰਾਲ, ਸ਼ਵੇਤ ਮਲਿਕ, ਪ੍ਰਤਾਪ ਸਿੰਘ ਬਾਜਵਾ ਤੇ ਸ਼ਮਸ਼ੇਰ ਸਿੰਘ ਦੂਲੋ ਦਾ 6 ਸਾਲ ਦਾ ਕਾਰਜਕਾਲ 9 ਅਪ੍ਰੈਲ ਨੂੰ ਪੂਰਾ ਹੋਵੇਗਾ। ਇਸ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ 5 ਰਾਜ ਸਭਾ ਸੀਟਾਂ ਲਈ ਚੋਣ ਪ੍ਰਕਿਰਿਆ ਦਾ ਐਲਾਨ ਕਰ ਦਿੱਤਾ ਹੈ। 31 ਮਾਰਚ ਨੂੰ ਰਾਜ ਸਭਾ ਸੀਟਾਂ ਲਈ ਚੋਣ ਪ੍ਰਕਿਰਿਆ ਹੋਵੇਗੀ। ਇਸ ਚੋਣ ਲਈ 14 ਮਾਰਚ ਤੋਂ ਨਾਮਜ਼ਦਗੀ ਦਾਖ਼ਲ ਕੀਤੀ ਜਾ ਸਕੇਗੀ ਅਤੇ 21 ਮਾਰਚ ਨੂੰ ਨਾਮਜ਼ਦਗੀ ਦੀ ਆਖਰੀ ਮਿਤੀ ਹੋਵੇਗੀ। ਜ਼ਿਕਰਯੋਗ ਹੈ ਕਿ ਅਪ੍ਰੈਲ ਵਿੱਚ ਪੰਜਾਬ ਦੇ 5 ਰਾਜ ਸਭਾ ਮੈਂਬਰਾਂ ਦਾ ਕਾਰਜਕਾਲ ਸਮਾਪਤ ਹੋ ਰਿਹਾ ਹੈ। ਇਸ ਦੇ ਮੱਦੇਨਜ਼ਰ ਪੰਜਾਬ ਚੋਣ ਕਮਿਸ਼ਨ ਨੇ ਪੰਜ ਰਾਜ ਸਭਾ ਸੀਟਾਂ ਲਈ ਚੋਣਾਂ ਲਈ ਐਲਾਨ ਕਰ ਦਿੱਤਾ ਹੈ। ਚੋਣ ਕਮਿਸ਼ਨ ਦਾ ਕਹਿਣਾ ਹੈ ਕਿ ਇਸ ਚੋਣ ਪ੍ਰਕਿਰਿਆ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਨਾਮਜ਼ਦਗੀ ਦਸਤਾਵੇਜ਼ ਦਾਖ਼ਲ ਕਰਨ ਤੇ ਹੋਰ ਪ੍ਰਕਿਰਿਆ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਪੰਜਾਬ ਚੋਣ ਕਮਿਸ਼ਨ ਨੇ ਨਾਮਜ਼ਦਗੀ ਦਾਖ਼ਲ ਕਰਨ, ਆਖਰੀ ਤਾਰੀਕ ਤੇ ਹੋਰ ਵੇਰਵੇ ਸਬੰਧੀ ਵੀ ਜਾਣਕਾਰੀ ਦਿੱਤੀ।

Exit mobile version