Punjab

ਚੋਣ ਕਮਿਸ਼ਨ ਨੇ ਚੋਣਾਂ ਦੀ ਖਿੱਚੀ ਤਿਆਰੀ! ਅਬਜ਼ਰਵਰ ਕੀਤੇ ਤਾਇਨਾਤ

ਬਿਉਰੋ ਰਿਪੋਰਟ – ਪੰਜਾਬ ਵਿਚ ਨਗਰ ਨਿਗਮ ਚੋਣਾਂ (Municipal Election) ਨੂੰ ਲੈ ਕੇ ਮਾਹੌਲ ਭਖਦਾ ਜਾ ਰਿਹਾ ਹੈ ਅਤੇ 21 ਦਸੰਬਰ ਨੂੰ ਚੋਣਾਂ ਹੋ ਜਾਣਗੀਆਂ। ਇਸ ਦੇ ਨਾਲੀ ਹੀ ਚੋਣ ਕਮਿਸ਼ਨ ਵੱਲ਼ੋਂ ਵੀ ਆਪਣੀ ਤਿਆਰੀ ਖਿੱਚ ਲਈ ਹੈ। ਅੱਜ ਚੋਣ ਕਮਿਸ਼ਨਲ ਨੇ 22 ਆਈਏਐਸ ਅਧਿਕਾਰੀਆਂ ਨੂੰ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ ਪੰਜ ਨੂੰ ਨਗਰ ਨਿਗਮਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਜਦੋਂਕਿ ਬਾਕੀ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਵੀ ਅਬਜ਼ਰਵਰ ਤਾਇਨਾਤ ਕੀਤੇ ਗਏ ਹਨ।

ਅੱਜ ਹਰ ਕੋਈ ਆਪਣਾ ਫਰਜ਼ ਨਿਭਾਵੇਗਾ। ਕਮਿਸ਼ਨ ਵੱਲੋਂ ਉਸ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਹ ਅਧਿਕਾਰੀ ਸਾਰੇ ਜ਼ਿਲ੍ਹਿਆਂ ਵਿੱਚ ਅਮਨ-ਕਾਨੂੰਨ, ਚੋਣ ਸਬੰਧੀ ਸ਼ਿਕਾਇਤਾਂ ਅਤੇ ਚੋਣ ਜ਼ਾਬਤੇ ਸਬੰਧੀ ਆਪਣੀ ਭੂਮਿਕਾ ਨਿਭਾਉਣਗੇ।

ਦੱਸ ਦੇਈਏ ਕਿ ਪੰਜਾਬ ਵਿਚ ਇਹ ਚੋਣਾਂ ਲੰਬੇ ਸਮੇਂ ਬਾਅਦ ਹੋ ਰਹੀਆਂ ਹਨ। ਇਨ੍ਹਾਂ ਚੋਣਾਂ ਦੀ ਮਿਆਦ ਲਗਭਗ 2 ਸਾਲ ਪਹਿਲਾਂ ਹੀ ਮੁੱਕ ਚੁੱਕੀ ਹੈ। ਚੋਣ ਕਮਿਸ਼ਨ ਵੱਲੋਂ ਅਮਨੋ ਅਮਾਨ ਨਾਲ ਚੋਣਾਂ ਕਰਵਾਉਣ ਲਈ  ਅਬਜ਼ਰਵਰ ਤਾਇਨਾਤ ਕੀਤੇ ਗਏ ਹਨ।