The Khalas Tv Blog Punjab ਜੋਗਾ ਸਿੰਘ ਬਣੇ ਡੇਰਾ ਬਾਬਾ ਨਾਨਕ ਦੇ ਨਵੇਂ DSP! ਚੋਣ ਕਮਿਸ਼ਨ ਨੇ ਜਸਬੀਰ ਸਿੰਘ ਨੂੰ ਹਟਾਇਆ
Punjab

ਜੋਗਾ ਸਿੰਘ ਬਣੇ ਡੇਰਾ ਬਾਬਾ ਨਾਨਕ ਦੇ ਨਵੇਂ DSP! ਚੋਣ ਕਮਿਸ਼ਨ ਨੇ ਜਸਬੀਰ ਸਿੰਘ ਨੂੰ ਹਟਾਇਆ

ਬਿਉਰੋ ਰਿਪੋਰਟ: ਵਿਧਾਨ ਸਭਾ ਸੀਟ ਡੇਰਾ ਬਾਬਾ ਨਾਨਕ ’ਤੇ ਹੋ ਰਹੀ ਜ਼ਿਮਨੀ ਚੋਣ ਦੌਰਾਨ ਹਰਿਆਣਾ ਦੀ ਕੁਰੂਕਸ਼ੇਤਰ ਜੇਲ੍ਹ ’ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਵੱਲੋਂ ਵੋਟਰਾਂ ਨੂੰ ਧਮਕਾਉਣ ਦੀ ਸ਼ਿਕਾਇਤ ’ਤੇ ਢੁੱਕਵੀਂ ਕਾਰਵਾਈ ਨਾ ਕਰਨ ਦੇ ਮਾਮਲੇ ’ਚ ਚੋਣ ਕਮਿਸ਼ਨ ਨੇ ਵੱਡੀ ਕਾਰਵਾਈ ਕੀਤੀ ਹੈ। ਕਮਿਸ਼ਨ ਨੇ ਡੇਰਾ ਬਾਬਾ ਨਾਨਕ ਦੇ ਡੀਐਸਪੀ ਜਸਬੀਰ ਸਿੰਘ ਨੂੰ ਹਟਾ ਦਿੱਤਾ ਹੈ। ਨਾਲ ਹੀ ਉਨ੍ਹਾਂ ਦੀ ਥਾਂ ਜੋਗਾ ਸਿੰਘ ਨੂੰ ਡੀਐਸਪੀ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਉਹ ਡੀਐਸਪੀ ਹੈੱਡਕੁਆਰਟਰ ਕਪੂਰਥਲਾ ਦੀ ਜ਼ਿੰਮੇਵਾਰੀ ਸੰਭਾਲ ਰਹੇ ਸਨ।

ਇਸ ਤੋਂ ਇਲਾਵਾ ਹਰਿਆਣਾ ਜੇਲ੍ਹ ਵਿਭਾਗ ਨੂੰ ਪੱਤਰ ਲਿਖ ਕੇ ਜੱਗੂ ਭਗਵਾਨਪੁਰੀਆ ’ਤੇ ਤਿੱਖੀ ਨਜ਼ਰ ਰੱਖਣ ਲਈ ਕਿਹਾ ਗਿਆ ਹੈ। ਮੁਲਜ਼ਮ ਦੇ ਆਲੇ-ਦੁਆਲੇ ਦੇ ਇਲਾਕੇ ਦੀ ਬਾਰੀਕੀ ਨਾਲ ਜਾਂਚ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਉਸ ਤੋਂ ਯੰਤਰ ਆਦਿ ਬਾਰੇ ਜਾਣਕਾਰੀ ਮਿਲ ਸਕੇ। ਇਸ ਮਾਮਲੇ ’ਚ ਤੁਰੰਤ ਕਾਰਵਾਈ ਕਰਨ ਲਈ ਕਿਹਾ ਗਿਆ ਹੈ।

ਗੁਰਦਾਸਪੁਰ ਤੋਂ ਸੰਸਦ ਮੈਂਬਰ ਅਤੇ ਡੇਰਾ ਬਾਬਾ ਨਾਨਕ ਤੋਂ ਕਾਂਗਰਸੀ ਉਮੀਦਵਾਰ ਜਤਿੰਦਰ ਕੌਰ ਦੇ ਪਤੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ੁੱਕਰਵਾਰ ਨੂੰ ਇਸ ਮਾਮਲੇ ਦੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਸੀ। ਉਨ੍ਹਾਂ ਦਾ ਇਲਜ਼ਾਮ ਸੀ ਕਿ ਹਰਿਆਣਾ ਦੀ ਕੁਰੂਕਸ਼ੇਤਰ ਜੇਲ੍ਹ ਵਿੱਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਵੀਡੀਓ ਕਾਲ ਕਰਕੇ ਲੋਕਾਂ ਨੂੰ ਧਮਕੀਆਂ ਦੇ ਰਿਹਾ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਇਹ ਮਾਮਲਾ ਸਥਾਨਕ ਪੁਲੀਸ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਹੈ। ਪਰ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਇਸ ਮਾਮਲੇ ਦੀ ਜਾਂਚ ਦੀ ਮੰਗ ਉਠਾਈ ਸੀ। ਨਾਲ ਹੀ ਲੋਕਾਂ ਦੀ ਸੁਰੱਖਿਆ ਦਾ ਵੀ ਧਿਆਨ ਰੱਖਿਆ ਜਾਵੇ। ਉਸ ਦਾ ਇਲਜ਼ਾਮ ਹੈ ਕਿ ਉਨ੍ਹਾਂ ਨੇ ਮਾਮਲਾ ਪੁਲਿਸ ਦੇ ਧਿਆਨ ਵਿੱਚ ਲਿਆਂਦਾ ਪਰ ਕੋਈ ਕਾਰਵਾਈ ਨਹੀਂ ਹੋਈ। ਮੁਲਜ਼ਮ ਨੂੰ ਸਰਕਾਰ ਦਾ ਸਮਰਥਨ ਹਾਸਲ ਹੈ।

Exit mobile version