‘ਦ ਖ਼ਾਲਸ ਬਿਊਰੋ : ਭਾਰਤੀ ਚੋਣ ਕਮਿਸ਼ਨ ਨੇ 10 ਫਰਵਰੀ ਤੋਂ ਲੈ ਕੇ 7 ਮਾਰਚ ਤੱਕ ਦੇਸ਼ ਭਰ ਵਿੱਚ ਐਗਜ਼ਿਟ ਪੋਲ ‘ਤੇ ਪਾਬੰਦੀ ਲਗਾ ਦਿੱਤੀ ਹੈ। ਮੁੱਖ ਚੋਣ ਅਫ਼ਸਰ ਡਾ. ਐੱਸ ਕਰੁਣਾ ਰਾਜੂ ਨੇ ਦੱਸਿਆ ਕਿ ਲੋਕ ਪ੍ਰਤੀਨਿਧ ਕਾਨੂੰਨ 1951 ਦੀ ਧਾਰਾ 126 ਦੇ ਮੁਤਾਬਿਕ 10 ਫਰਵਰੀ ਤੋਂ ਸਵੇਰੇ 7 ਵਜੇ ਤੋਂ ਲੈ ਕੇ 7 ਮਾਰਚ ਸ਼ਾਮ 6.30 ਵਜੇ ਤੱਕ ਕੋਈ ਆਗਜ਼ਿਟ ਪੋਲ ਨਹੀਂ ਕਰ ਸਕਦਾ ਅਤੇ ਨਾ ਹੀ ਕੋਈ ਪ੍ਰਿੰਟ ਜਾਂ ਇਲੈਕਟ੍ਰਾਨਿਕ ਮੀਡੀਆ ਅਤੇ ਕਿਸੇ ਵੀ ਸੰਚਾਰ ਸਾਧਨ ਉਪਰ ਐਗਜ਼ਿਟ ਪੋਲ ਨੂੰ ਦਿਖਾਇਆ ਨਹੀਂ ਜਾ ਸਕਦਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ 28 ਜਨਵਰੀ ਨੂੰ ਜਾਰੀ ਨੋਟੀਫਿਕੇਸ਼ਨ ਮੁਤਾਬਿਤ ਚੋਣਾਂ ਵਾਲੇ ਖੇਤਰਾਂ ਵਿੱਚ ਚੋਣਾਂ ਤੋਂ 48 ਘੰਟੇ ਪਹਿਲਾਂ ਕੋਈ ਵੀ ਇਲੈਕਟ੍ਰਾਨਿਕ ਮੀਡੀਆ ਕਿਸੇ ਵੀ ਐਗਜ਼ਿਟ ਪੋਲ ਦੇ ਨਤੀਜੇ ਜਾਂ ਸਰਵੇਖਣ ਨੂੰ ਨਹੀਂ ਦਿਖਾ ਸਕੇਗਾ।