The Khalas Tv Blog Punjab ਪੰਜਾਬ ਵਿੱਚ ਚਾਰ ਦਿਨ ਡ੍ਰਾਈ ਡੇਅ! ਸ਼ਰਾਬ ਦੀ ਇੱਕ ਬੂੰਦ ਵੀ ਨਹੀਂ ਮਿਲੇਗੀ
Punjab

ਪੰਜਾਬ ਵਿੱਚ ਚਾਰ ਦਿਨ ਡ੍ਰਾਈ ਡੇਅ! ਸ਼ਰਾਬ ਦੀ ਇੱਕ ਬੂੰਦ ਵੀ ਨਹੀਂ ਮਿਲੇਗੀ

ਬਿਉਰੋ ਰਿਪੋਰਟ – ਪੰਜਾਬ ਵਿੱਚ 1 ਜੂਨ ਨੂੰ ਵੋਟਿੰਗ ਹੈ ਪਰ ਚੋਣ ਕਮਿਸ਼ਨ ਨੇ ਇਸ ਵਾਰ 4 ਦਿਨ ਦੇ ਲਈ ਡ੍ਰਾਈ ਡੇਅ ਦਾ ਐਲਾਨ ਕੀਤਾ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਹੈ ਕਿ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ 1 ਜੂਨ 2024 ਨੂੰ ਵੋਟਿੰਗ ਵਾਲੇ ਦਿਨ ਵੋਟ ਪਾਉਣ ਲਈ ਪੰਜਾਬ ਵਿੱਚ ਵਿਸ਼ੇਸ਼ ਛੁੱਟੀ ਹੋਵੇਗੀ। ਇਸ ਦੇ ਨਾਲ ਹੀ 30-05-2024 ਤੋਂ 01-06-2024 ਅਤੇ 04-06-2024 ਨੂੰ ਚੋਣਾਂ ਦੇ ਨਤੀਜਿਆਂ ਵਾਲੇ ਦਿਨ ਡ੍ਰਾਈ ਡੇਅ ਐਲਾਨ ਕੀਤਾ ਗਿਆ ਹੈ।

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਦਫ਼ਤਰਾਂ, ਬੋਰਡਾਂ,ਕਾਰਪੋਰੇਸ਼ਨਾਂ,ਵਿੱਦਿਅਕ ਅਦਾਰਿਆਂ ਲਈ 01.06.2024 ਨੂੰ ਗਜ਼ਟਿਡ ਛੁੱਟੀ ਰਹੇਗੀ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਕੀਤੀ ਗਈ ਹੈ। ਪੰਜਾਬ ਦੇ ਕਿਸੇ ਵੀ ਉਦਯੋਗਿਕ ਅਦਾਰੇ, ਕਾਰੋਬਾਰ, ਵਪਾਰ ਜਾਂ ਕਿਸੇ ਵੀ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਵੋਟਰਾਂ ਨੂੰ ਵੀ ਵੋਟ ਪਾਉਣ ਲਈ ਛੁੱਟੀ ਦਿੱਤੀ ਜਾਵੇ।

ਮੁੱਖ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ 1 ਜੂਨ ਨੂੰ ਵੋਟਿੰਗ ਦੇ ਮੱਦੇਨਜ਼ਰ 30-05-2024 ਨੂੰ ਸ਼ਾਮ ਪੰਜ ਵਜੇ ਤੋਂ 01-06-2024 ਨੂੰ ਸ਼ਾਮ 7 ਵਜੇ ਤੱਕ ਡ੍ਰਾਈ ਡੇਅ ਰਹੇਗਾ। ਇਸ ਤੋਂ ਇਲਾਵਾ ਨਤੀਜਿਆਂ ਵਾਲੇ ਦਿਨ 04-06-2024 ਨੂੰ ਵੀ ਸੂਬੇ ਵਿੱਚ ਡ੍ਰਾਈ ਡੇਅ ਐਲਾਨਿਆ ਗਿਆ ਹੈ।

ਸਿਬਿਨ ਸੀ ਨੇ ਕਿਹਾ ਕਿ 1 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ। ਉਨ੍ਹਾਂ ਅੱਗੇ ਵੋਟਰਾਂ ਨੂੰ ਵੱਧ ਚੜ੍ਹ ਕੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਲੋਕਤੰਤਰ ਦੇ ਇਸ ਸੱਭ ਤੋਂ ਵੱਡੇ ਤਿਉਹਾਰ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ ਤਾਂ ਜੋ ਚੋਣ ਕਮਿਸ਼ਨ ਦੇ ‘ਇਸ ਵਾਰ 70 ਪਾਰ’ ਦੇ ਟੀਚੇ ਨੂੰ ਹਾਸਲ ਕੀਤਾ ਜਾ ਸਕੇ।

ਇਹ ਵੀ ਪੜ੍ਹੋ –   ‘ਹੇਮਕੁੰਟ ਸਾਹਿਬ ਦੀ ਯਾਤਰਾ ‘4 ਧਾਮ’ ਦੀ ਯਾਤਰਾ ਕਿਵੇਂ’? ‘ਇਹ ਸਿੱਖ ਮਰਿਆਦਾ ਦੇ ਉਲਟ, ਰੱਖੋ ਬਾਹਰ’!

 

Exit mobile version