‘ਦ ਖ਼ਾਲਸ ਬਿਊਰੋ :ਡਾ. ਐਸ. ਕਰੁਣਾ ਰਾਜੂ ਮੁੱਖ ਚੋਣ ਅਧਿਕਾਰੀ ਪੰਜਾਬ ਨੂੰ ਚੋਣ ਕਮਿਸ਼ਨ ਭਾਰਤ ਨੇ 31 ਮਾਰਚ, 2022 ਨੂੰ ਹੋਣ ਵਾਲੀਆਂ ਰਾਜ ਸਭਾ ਚੋਣਾਂ ਲਈ ਨਿਰੀਖਕ ਨਿਯੁਕਤ ਕੀਤਾ ਹੈ।ਚੋਣ ਕਮਿਸ਼ਨ ਭਾਰਤ ਵੱਲੋਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਰਾਜੂ ਨੂੰ ਇੱਕ ਪੱਤਰ ਭੇਜਿਆ ਗਿਆ ਹੈ ,ਜਿਸ ਵਿੱਚ ਕਿਹਾ ਗਿਆ ਹੈ ਕਿ ਕਮਿਸ਼ਨ ਨੇ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 20ਬੀ ਤਹਿਤ ਦਿੱਤੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਤੁਹਾਨੂੰ ਉਕਤ ਚੋਣਾਂ ਲਈ ਆਪਣਾ ਨਿਰੀਖਕ ਨਿਯੁਕਤ ਕਰਨ ਦਾ ਫੈਸਲਾ ਕੀਤਾ ਹੈ।”
“ਨਾਮਜ਼ਦਗੀ ਦਸਤਾਵੇਜ਼ਾਂ ਦੀ ਪੜਤਾਲ, ਪੋਲਿੰਗ ਅਤੇ ਵੋਟਾਂ ਦੀ ਗਿਣਤੀ ਦੀ ਪ੍ਰਕਿਰਿਆ ਦੌਰਾਨ ਤੁਹਾਡੀ ਮੌਜੂਦਗੀ ਜ਼ਰੂਰੀ ਹੈ ਤਾਂ ਜੋ ਇਹ ਨਿਸ਼ਚਿਤ ਹੋ ਸਕੇ ਕਿ ਕਮਿਸ਼ਨ ਦੇ ਕਾਨੂੰਨ ਅਤੇ ਮੌਜੂਦਾ ਹਦਾਇਤਾਂ ਅਨੁਸਾਰ ਨਿਰਧਾਰਤ ਪ੍ਰਕਿਰਿਆਵਾਂ ਦੀ ਸਖਤੀ ਨਾਲ ਪਾਲਣਾ ਕੀਤੀ ਗਈ ਹੈ ਤੇ ਕਿਸੇ ਵੀ ਤਰਾਂ ਦੀ ਉਲੰਘਣਾ ਹੋਣ ਦੀ ਨਜ਼ਰ ਵਿੱਚ ਉਸ ਨੂੰ ਤੁਰੰਤ ਕਮਿਸ਼ਨ ਦੇ ਧਿਆਨ ਵਿੱਚ ਲਿਆਂਦਾ ਜਾਵੇ ।ਡਾ: ਰਾਜੂ ਨੂੰ ਚੋਣ ਕਮਿਸ਼ਨ ਭਾਰਤ ਨੇ ਚੋਣਾਂ ਪੂਰੀਆਂ ਹੋਣ ਤੋਂ ਬਾਅਦ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ।