Punjab

ਚੋਣ ਕਮਿਸ਼ਨ ਵੱਲੋਂ ਡੇਰਾ ਬਾਬਾ ਨਾਨਕ ਦੇ DSP ਨੂੰ ਹਟਾਉਣ ਦੇ ਹੁਕਮ

ਡੇਰਾ ਬਾਬਾ ਨਾਨਕ : ਚੋਣ ਕਮਿਸ਼ਨ ਨੇ ਡੇਰੇ ਬਾਬਾ ਨਾਨਕ ਵਿਚ ਤਾਇਨਾਤ ਡੀ.ਐਸ.ਪੀ. ਨੂੰ ਹਟਾਉਣ ਦੇ ਹੁਕਮ ਦਿੱਤੇ ਗਏ ਹਨ। ਸੁਖਜਿੰਦਰ ਰੰਧਾਵਾ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਚੋਣ ਕਮਿਸ਼ਨ ਨੇ ਵੱਡੀ ਕਾਰਵਾਈ ਕੀਤੀ ਹੈ। ਚੋਣ ਕਮਿਸ਼ਨ ਨੇ ਡੇਰਾ ਬਾਬਾ ਨਾਨਕ ਦੇ DSP ਜਸਵੀਰ ਸਿੰਘ ਨੂੰ ਹਟਾਉਣ ਦੇ ਆਦੇਸ਼ ਦਿੱਤੇ ਹਨ। ਚੋਣ ਕਮਿਸ਼ਨ ਦੇ ਆਦੇਸ਼ ਵਿੱਚ ਕਿਹਾ ਗਿਆ ਹੈ ਕਿ  DSP ਜਸਵੀਰ ਸਿੰਘ ਤਰੁੰਤ ਪ੍ਰਭਾਵ ਨਾਲ ਹਟਾਇਆ ਜਾਵੇ ਅਤੇ ਡੇਰਾ ਬਾਬਾ ਨਾਨਕ ਵਿਚ ਇਸ ਅਹੁਦੇ ਲਈ ਯੋਗ ਅਧਿਕਾਰੀਆਂ ਦਾ ਪੈਨਲ ਬਣਾਇਆ ਜਾਵੇ।

ਦਰਅਸਲ  ਕਾਂਗਰਸੀ ਆਗੂ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਚੋਣ ਕਮਿਸ਼ਨ ਨੂੰ ਦਿੱਤੀ ਸ਼ਿਕਾਇਤ ਵਿਚ ਡੀਐਸਪੀ ਉਤੇ ਦੋਸ਼ ਲਾਏ ਸਨ, ਜਿਸ ਪਿੱਛੋਂ ਚੋਣ ਕਮਿਸ਼ਨ ਵੱਲੋਂ ਕਾਰਵਾਈ ਕੀਤੀ ਗਈ ਹੈ।

ਸੁਖਜਿੰਦਰ ਸਿੰਘ ਰੰਧਾਵਾ ਦੇ ਵੱਲੋਂ ਇਲੈਕਸ਼ਨ ਕਮਿਸ਼ਨ ਨੂੰ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਸ਼ਿਕਾਇਤ ਕੀਤੀ ਗਈ ਸੀ। ਜਿਸ ਦੇ ਵਿੱਚ ਉਹਨਾਂ ਨੇ ਕਿਹਾ ਸੀ ਕਿ ਡੇਰਾ ਬਾਬਾ ਨਾਨਕ ਦੇ ਵਿੱਚ ਜੱਗੂ ਭਗਵਾਨਪੁਰੀਆ ਦੇ ਵੱਲੋਂ ਲੋਕਾਂ ਨੂੰ ਡਰਾਇਆ ਧਮਕਾਇਆ ਜਾ ਰਿਹਾ। ਜੇਲ ਦੇ ਵਿੱਚ ਬੰਦ ਹੋਣ ਦੇ ਬਾਵਜੂਦ ਉਹ ਲੋਕਾਂ ਨੂੰ ਧਮਕੀਆਂ ਦੇ ਰਿਹਾ। ਕੁਰੂਕਸ਼ੇਤਰ ਜੇਲ੍ਹ ਤੋਂ ਵੀਡੀਓ ਕਾਲ ਕਰਕੇ ਜੱਗੂ ਭਗਵਾਨਪੁਰੀਏ ਦੇ ਵੱਲੋਂ ਲੋਕਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।

ਇਹ ਇਲਜ਼ਾਮ ਸੁਖਜਿੰਦਰ ਸਿੰਘ ਰੰਧਾਵਾ ਦੇ ਵੱਲੋਂ ਲਗਾਏ ਗਏ ਸਨ। ਉੱਥੇ ਹੀ ਇਸ ਮੌਕੇ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਸੀ ਕਿ ਡੀਐਸਪੀ ਨੂੰ ਵੀ ਇਸ ਮਾਮਲੇ ਸੰਬੰਧੀ ਸ਼ਿਕਾਇਤ ਕੀਤੀ ਗਈ ।ਪਰੰਤੂ ਕੋਈ ਵੀ ਕਾਰਵਾਈ ਨਹੀਂ ਹੋਈ।