The Khalas Tv Blog Punjab ਅਕਾਲੀ ਦਲ ਸੁਧਾਰ ਲਹਿਰ ਦੀ ਉਮੀਦਵਾਰ ਬੀਬੀ ਜਗੀਰ ਕੌਰ ਵਲੋਂ ਚੋਣ ਮੈਨੀਫ਼ੈਸਟੋ ਜਾਰੀ
Punjab Religion

ਅਕਾਲੀ ਦਲ ਸੁਧਾਰ ਲਹਿਰ ਦੀ ਉਮੀਦਵਾਰ ਬੀਬੀ ਜਗੀਰ ਕੌਰ ਵਲੋਂ ਚੋਣ ਮੈਨੀਫ਼ੈਸਟੋ ਜਾਰੀ

 ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਐੱਸਜੀਪੀਸ ਚੋਣਾਂ ਲਈ ਐਲਾਨੇ ਗਏ ਉਮੀਦਵਾਰ ਬੀਬੀ ਜਗੀਰ ਕੌਰ ਨੇ ਪੰਜਾਬ ਪ੍ਰੈਸ ਕਲੱਬ ‘ਚ ਪ੍ਰੈੱਸ ਕਾਨਫਰੰਸ ਦੌਰਾਨ ਚੋਣ ਮੈਨੀਫੈਸਟੋ ਜਾਰੀ ਕੀਤਾ।

ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਨੇ ਸੀਨੀਅਰ ਆਗੂ ਬੀਬੀ ਜਗੀਰ ਨੂੰ ਐੱਸ. ਜੀ. ਪੀ. ਸੀ. ਦੀਆਂ ਚੋਣਾਂ ਲਈ ਆਪਣਾ ਉਮੀਦਵਾਰ ਬਣਾਇਆ ਹੈ। ਅੱਜ ਜਲੰਧਰ ‘ਚ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਚੋਣਾਂ ਸਬੰਧੀ ਚੋਣ ਪ੍ਰਕਿਰਿਆ ਅਤੇ ਹੋਰ ਮੁੱਦਿਆਂ ‘ਤੇ ਚਰਚਾ ਕੀਤੀ। ਇਸ ਦੌਰਾਨ ਉਨ੍ਹਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ‘ਤੇ ਗੰਭੀਰ ਦੋਸ਼ ਲਗਾਏ ਗਏ। ਇਸ ਦੇ ਨਾਲ ਹੀ ਐੱਸ.ਜੀ.ਪੀ.ਸੀ. ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ‘ਤੇ ਵੀ ਵੱਡੇ ਇਲਜ਼ਾਮ ਲਾਏ ਗਏ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਸਹੀ ਢੰਗ ਨਾਲ ਚਲਾਉਣ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਅੱਜ ਸ਼੍ਰੋਮਣੀ ਕਮੇਟੀ ਨੂੰ ਬਚਾਉਣ ਲਈ ਬਦਲਾਅ ਦੀ ਲੋੜ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਕ ਕੰਪਨੀ ਬਣ ਗਈ ਹੈ, ਜਿਸ ਦੇ ਮਾਲਕ ਸੁਖਬੀਰ ਸਿੰਘ ਬਾਦਲ ਹਨ। ਅੱਜ ਸ਼੍ਰੋਮਣੀ ਕਮੇਟੀ ਨੂੰ ਇਕ ਕੰਪਨੀ ਵਾਂਗ ਚਲਾਇਆ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦਾ ਕਤਲ ਹੋਇਆ ਹੈ।

ਪੰਥਕ ਸਰਕਾਰ ਦੇ ਦੌਰਾਨ ਬੇਅਦਬੀਆਂ ਹੋਈਆਂ
ਆਗੂ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਨੂੰ ਕੁਝ ਸਿਆਸੀ ਲੋਕਾਂ ਨੇ ਖ਼ਤਰੇ ਵਿੱਚ ਪਾ ਦਿੱਤਾ ਹੈ। ਮੈਂ ਖ਼ੁਸ਼ਕਿਸਮਤ ਹਾਂ ਕਿ ਮੈਨੂੰ ਐੱਸ. ਜੀ. ਪੀ. ਸੀ. ਵਰਗੀ ਸੰਸਥਾ ਦੇ ਪ੍ਰਧਾਨ ਲਈ ਉਮੀਦਵਾਰ ਵਜੋਂ ਚੁਣਿਆ ਗਿਆ ਹੈ। ਸਿੱਖ ਲੋਕ ਲੰਬੇ ਸਮੇਂ ਤੋਂ ਚਾਹੁੰਦੇ ਸਨ ਕਿ ਸ਼੍ਰੋਮਣੀ ਕਮੇਟੀ ਵਿੱਚ ਕੁਝ ਬਦਲਾਅ ਕੀਤੇ ਜਾਣ। ਪੰਜਾਬ ਵਿੱਚ ਸਾਡੀ ਪੰਥਕ ਸਰਕਾਰ ਰਹੀ ਹੈ ਪਰ ਪੰਥਕ ਸਰਕਾਰ ਬਣਨ ਤੋਂ ਬਾਅਦ ਵੀ ਬੇਅਦਬੀ ਦੀਆਂ ਘਟਨਾਵਾਂ ਕਾਰਨ ਸਿੱਖ ਸੰਗਤ ਨੇ ਪੰਥਕ ਧਿਰ ਤੋਂ ਮੂੰਹ ਮੋੜ ਲਿਆ ਹੈ।

2015 ਵਿੱਚ ਜਦੋਂ ਡੇਰਾ ਮੁਖੀ ਰਾਮ ਰਹੀਮ ਨੂੰ ਮੁਆਫ਼ ਕਰ ਦਿੱਤਾ ਗਿਆ ਸੀ। ਅਜਿਹਾ ਸਿਰਫ਼ ਰਾਜਨੀਤੀ ਕਰਕੇ ਹੀ ਕੀਤਾ ਗਿਆ। ਅਜਿਹੀਆਂ ਕਈ ਕਾਰਵਾਈਆਂ ਹੋ ਚੁੱਕੀਆਂ ਹਨ, ਜਿਸ ਕਾਰਨ ਸਿੱਖ ਕੌਮ ਵਿੱਚ ਭਾਰੀ ਰੋਸ ਹੈ। ਅੱਜ ਮੈਂ ਬਹੁਤ ਦੁਖ਼ੀ ਹਾਂ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਕ ਚੈਲੰਜ ਕੀਤਾ ਜਾ ਰਿਹਾ ਹੈ। ਐੱਸ. ਜੀ. ਪੀ. ਸੀ. ਪ੍ਰਧਾਨ ਦੀ ਚੋਣ ਲਈ ਹਰਜਿੰਦਰ ਸਿੰਘ ਧਾਮੀ ਨੂੰ ਸੁਖਬੀਰ ਬਾਦਲ ਵੱਲੋਂ ਉਮੀਦਵਾਰ ਐਲਾਨਿਆ ਗਿਆ ਹੈ, ਜੋਕਿ ਖ਼ੁਦ ਤਨਖ਼ਾਹੀਆ ਹਨ ਪਰ ਇਸ ਕਾਰਨ ਧਾਮੀ ਵੀ ਦੋਸ਼ੀ ਬਣ ਰਹੇ ਹਨ।

ਹਰਜਿੰਦਰ ਸਿੰਘ ਧਾਮੀ ‘ਤੇ ਇਲਜ਼ਾਮ ਲਾਉਂਦੇ ਕਿਹਾ ਕਿ ਧਾਮੀ ਖ਼ੁਦ ਵੀ ਦੋਸ਼ੀ ਬਣ ਰਹੇ ਹਨ ਅਤੇ ਮੈਂਬਰਾਂ ਨੂੰ ਵੀ ਬਣਾ ਰਹੇ ਹਨ। ਤਨਖ਼ਾਹੀਆ ਬੰਦਾ ਕੋਈ ਮੀਟਿੰਗ ਨਹੀਂ ਕਰ ਸਕਦਾ। ਅਕਾਲ ਤਖ਼ਤ ਸਾਹਿਬ ਦੇ ਹੁਕਮ ਨਹੀਂ ਮੰਨੇ ਜਾ ਰਹੇ ਹਨ। ਅਜਿਹਾ ਕਰਕੇ ਸੰਸਥਾ ਦੀਆਂ ਚੋਣਾਂ ਦੀ ਉਲੰਘਣਾ ਕੀਤੀ ਗਈ। ਕੇਂਦਰ ਦੇ ਮੰਤਰੀਆਂ ਨੂੰ ਖ਼ੁਸ਼ ਕਰਨ ਲਈ ਉਦੋਂ ਪੰਥਕ ਸਰਕਾਰ ਵੱਲੋਂ ਇਹ ਫ਼ੈਸਲੇ ਲਏ ਗਏ। ਇਨ੍ਹਾਂ ਸਾਰੀਆਂ ਗੱਲਾਂ ਨੂੰ ਲੈ ਕੇ ਅਸੀਂ ਪਾਰਟੀ ਤੋਂ ਮੂੰਹ ਮੋੜ ਲਿਆ। ਤਨਖ਼ਾਹੀਏ ਕਰਾਰ ਹੋਣ ਦੇ ਬਾਅਦ ਵੀ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਦੀ ਸ਼ਮੂਲੀਅਚ  ਦੇ ਬਿਨਾਂ ਕੋਈ ਵੀ ਫ਼ੈਸਲਾ ਨਹੀਂ ਲਿਆ ਜਾ ਰਿਹਾ ਹੈ।

 

Exit mobile version