Punjab

CM ਮਾਨ ਦੇ ਪਿੰਡ ਸਰਬਸੰਮਤੀ ਨਾਲ ਸਰਪੰਚ ਦੀ ਚੋਣ ! ਜਾਣੋ ਕੋਣ ਬਣਿਆ ਸਰਪੰਚ

ਸੰਗਰੂਰ : ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਰਪੰਚ ਚੁਣ ਲਿਆ ਗਿਆ ਹੈ। ਪਿੰਡ ਸਤੌਜ ਵਿੱਚ ਪੰਚਾਇਤ ਸਰਬਸੰਮਤੀ ਨਾਲ ਬਣ ਗਈ ਹੈ। ਸੰਗਰੂਰ ਦੇ ਪਿੰਡ ਸਤੌਜ ਵਿੱਚ ਸਰਪੰਚ ਸਰਬਸੰਮਤੀ ਨਾਲ ਚੁਣ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਚਚੇਰੇ ਭਰਾ ਦੀ ਅਗਵਾਈ ਵਿੱਚ ਸਰਬਸੰਮਤੀ ਨਾਲ ਹਰਬੰਸ ਸਿੰਘ ਹੈੱਪੀ ਨੂੰ ਸਰਪੰਚ ਚੁਣ ਲਿਆ ਗਿਆ ਹੈ।

ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੀਤੇ ਦਿਨੀਂ ਆਪਣੇ ਪਿੰਡ ਸਤੌਜ ਪਹੁੰਚ ਕੇ ਪਿੰਡ ਵਾਸੀਆਂ ਨੂੰ ਸਰਬਸੰਮਤੀ ਦੀ ਅਪੀਲ ਕੀਤੀ ਗਈ ਸੀ।

CM ਭਗਵੰਤ ਮਾਨ ਦੀ ਅਪੀਲ ‘ਤੇ 2 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ ਸੀ। ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਚਾਇਤੀ ਚੋਣਾਂ ਦੇ ਐਲਾਨ ਤੋਂ ਪਹਿਲਾਂ ਹੀ ਐਲਾਨ ਕੀਤਾ ਸੀ ਕਿ ਜਿਸ ਪਿੰਡ ‘ਚ ਸਰਬਸੰਮਤੀ ਨਾਲ ਪੰਚਾਇਤ ਦੀ ਚੋਣ ਹੋਵੇਗੀ ਉਸ ਪਿੰਡ ਨੂੰ 5 ਲੱਖ ਦੀ ਗ੍ਰਾਂਟ ਇਨਾਮ ਵਜੋਂ ਦਿੱਤੀ ਜਾਵੇਗੀ।