ਪੰਜਾਬ ਵਿੱਚ ਅੱਜ ਸਵੇਰੇ ਅੱਠ ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਵੇਗੀ। ਪੰਜਾਬ ਸਮੇਤ ਪੰਜ ਸੂਬਿਆਂ ਤੋਂ ਵੀ ਵੋਟਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਜਾਣਗੇ।
ਦਿੱਗਜ ਚਿਹਰਿਆਂ ਦੀ ਗੱਲ ਕੀਤੀ ਜਾਏ ਤਾਂ ਚਮਕੌਰ ਸਾਹਿਬ ਤੇ ਭਦੌੜ ਤੋਂ ਸੀਐਮ ਚਰਨਜੀਤ ਸਿੰਘ ਚੰਨੀ, ਧੂਰੀ ਤੋਂ ਭਗਵੰਤ ਮਾਨ, ਜਲਲਾਬਾਦ ਤੋਂ ਸੁਖਬੀਰ ਸਿੰਘ ਬਾਦਲ, ਪ੍ਰਕਾਸ਼ ਸਿੰਘ ਬਾਦਲ ਲੰਬੀ, ਪਟਿਆਲਾ ਸ਼ਹਿਰੀ ਤੋਂ ਪੰਜਾਬ ਲੋਕ ਕਾਂਗਰਸ ਦੇ ਕੈਪਟਨ ਅਮਰਿੰਦਰ ਸਿੰਘ, ਮਾਨਸਾ ਤੋਂ ਸਿੱਧੂ ਮੂਸੇਵਾਲਾ, ਮੋਗਾ ਤੋਂ ਮਾਲਵਿਕਾ ਸੂਦ, ਅੰਮ੍ਰਿਤਸਰ ਪੱਛਮੀ ਤੋਂ ਰਾਜ ਕੁਮਾਰ ਵੇਰਕਾ, ਗਿੱਦੜਬਾਹਾ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ, ਬਠਿੰਡਾ ਸ਼ਹਿਰੀ ਤੋਂ ਮਨਪ੍ਰੀਤ ਬਾਦਲ, ਲਹਿਰਾਗਾਗਾ ਤੋਂ ਅਕਾਲੀ ਦਲ (ਸੰਯੁਕਤ) ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ, ਸੁਖਜਿੰਦਰ ਸਿੰਘ ਰੰਧਾਵਾ ਡੇਰਾ ਬਾਬਾ ਨਾਨਕ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਫ਼ਤਿਹਗੜ੍ਹ ਚੂੜੀਆਂ, ਕਾਦੀਆਂ ਤੋਂ ਪ੍ਰਤਾਪ ਸਿੰਘ ਬਾਜਵਾ, ਆਪ ਉਮੀਦਵਾਰ ਹਰਪਾਲ ਚੀਮਾ ਦਿੜ੍ਹਬਾ ਤੋਂ ਉਮੀਦਵਾਰ, ਮਜੀਠਾ ਤੋਂ ਅਕਾਲੀ ਉਮੀਦਵਾਰ ਬਿਕਰਮ ਮਜੀਠੀਆ ਦੀ ਪਤਨੀ ਗਨੀਵ ਕੌਰ, ਅੰਮ੍ਰਿਤਸਰ ਕੇਂਦਰੀ ਤੋਂ ਓਪੀ ਸੋਨੀ ਪੰਜਾਬ ਵਿਧਾਨ ਸਭਾ ਚੋਣ ਅਖਾੜੇ ਦੇ ਵੱਡੇ ਚਿਹਰੇ ਮੰਨੇ ਜਾ ਰਹੇ ਹਨ।