India Punjab

ਚੋਣਾਂ ਦੇ ਨਤੀਜੇ ,ਲੀਡਰਾਂ ਦੇ ਪ੍ਰਤੀਕਰਮ

ਦ ਖ਼ਾਲਸ ਬਿਊਰੋ : ਕਾਂਗਰਸ ਦੇ ਬੁਲਾਰੇ ਰਮਨਦੀਪ ਸਿੰਘ ਸੁਰਜੇਵਾਲਾ ਨੇ ਕਿਹਾ ਕਿ ਲੋਕਾਂ ਦੇ ਫੈਸਲੇ ਨੂੰ ਕਦੇ ਵੀ ਨਕਾਰਿਆਂ ਨਹੀਂ ਜਾ ਸਕਦਾ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੇ ਫੈਸਲੇ ਨੂੰ ਪੂਰੀ ਨਿਮਰਤਾ ਨਾਲ ਸਵੀਕਾਰ ਕਰਦੀ ਹੈ ਕਿਉਂਕਿ ਲੋਕਤੰਤਰ ਦੀ ਜਿੱਤ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਸਾਨੂੰ ਯੂਪੀ, ਗੋਆ ਅਤੇ ਪੰਜਾਬ ਚੋਣਾਂ ਦੇ ਵਿੱਚ ਬਹੁਤ ਉਮੀਦਾਂ ਸਨ ਪਰ ਉਨ੍ਹਾਂ ਨੇ ਕਿਹਾ ਕਿ ਅਸੀ ਲੋਕਾਂ ਆਸ਼ਿਰਵਾਦ ਲੈਣ ਵਿੱਚ ਅਸਫਲ ਰਹੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਵ ਨੂੰ ਚੁਣਿਆ ਹੈ ਅਤੇ ਅਸੀਂ ਉਨ੍ਹਾਂ ਦੇ ਇਸ ਫੈਸਲੇ ਨੂੰ ਸਵੀਕਾਰ  ਕਰਦੇ ਹਨ ਨਾਲ ਹੀ ਉਨ੍ਹਾਂ ਨੇ ਆਮ ਆਦਮੀ ਪੰਜਾਬ ਦੇ ਮੁੱਖ ਮੰਤਰੀ ਦੇ ਚਿਹਰੇ ਭਗਵੰਤ ਮਾਨ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਵਧਾਈ ਦਿੰਦੇ ਹਾਂ ।

ਸੁਖਬੀਰ ਬਾਦਲ ਨੇ ਆਪ ਨੂੰ ਜਿੱਤ ਦੀ ਵਧਾਈ ਦਿੱਤੀ ਹੈ। ਬਾਦਲ ਨੇ ਕਿਹਾ ਕਿ ਲੋਕਾਂ ਦਾ ਫਤਵਾ ਪੂਰੇ ਦਿਲ ਨਾਲ ਕਬੂਲ ਹੈ। ਆਪ ਅਤੇ ਭਗਵੰਤ ਮਾਨ ਨੂੰ ਜਿੱਤ ਉੱਤੇ ਵਧਾਈ ਹੋਵੇ। ਉਨ੍ਹਾਂ ਨੂੰ ਸਫਲਤਾ ਲਈ ਮੇਰੀਆਂ ਸ਼ੁੱਭ ਕਾਮਨਾਵਾਂ ਹਨ। ਉਨ੍ਹਾਂ ਕਿਹਾ ਕਿ ਮੈਨੂੰ ਉਮੀਦ ਹੈ ਕਿ ਮਾਨ ਲੋਕਾਂ ਦੀਆਂ ਉਮੀਦਾਂ ਉੱਤੇ ਖਰਾ ਉੱਤਰਨਗੇ। ਪੰਜਾਬੀਆਂ ਦੀ ਨਿਮਰਤਾ ਨਾਲ ਸੇਵਾ ਕਰਦੇ ਰਹਾਂਗੇ।

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਉਹ ਲੋਕਾਂ ਦੇ ਫੈਸਲੇ ਨੂੰ ਪੂਰੀ ਨਿਮਰਤਾ ਨਾਲ ਸਵੀਕਾਰ ਕਰਦੇ ਹਨ ਕਿਉਂਕਿ ਲੋਕਤੰਤਰ ਦੀ ਜਿੱਤ ਹੋਈ ਹੈ। ਉਨ੍ਹਾਂ ਆਮ ਆਦਮੀ ਪਾਰਟੀ ਅਤੇ ਇਸ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਸਿੰਘ ਮਾਨ ਨੂੰ ਵੀ ਚੋਣਾਂ ਵਿੱਚ ਸ਼ਾਨਦਾਰ ਜਿੱਤ ਲਈ ਵਧਾਈ ਦਿੱਤੀ। ਕੈਪਟਨ ਅਮਰਿੰਦਰ ਨੇ ਕਿਹਾ ਕਿ ਜਿੱਤ ਅਤੇ ਹਾਰ ਚੋਣਾਂ ਦਾ ਕੁਦਰਤੀ ਨਤੀਜਾ ਹੈ, ਪਰ ਅੰਤ ਵਿੱਚ ਇਹ ਪੰਜਾਬ ਵਿੱਚ ਲੋਕਤੰਤਰ ਦੀ ਜਿੱਤ ਹੈ।

ਸਾਬਕਾ ਮੁੱਖ ਮੰਤਰੀ ਚੰਨੀ ਨੇ ਆਪਣੀ ਹਾਰ ਮੰਨ ਲਈ ਹੈ ਅਤੇ ਜਿੱਤ ਦੇ ਲਈ ਆਪ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਪੰਜਾਬ ਦੇ ਲੋਕਾਂ ਦੇ ਫੈਸਲੇ ਨੂੰ ਸਵੀਕਾਰ ਕਰਦਾ ਹਾਂ। ਮੈਨੂੰ ਉਮੀਦ ਹੈ ਕਿ ਉਹ ਲੋਕਾਂ ਦੀਆਂ ਉਮੀਦਾਂ ਉੱਤੇ ਖਰਾ ਉੱਤਰਨਗੇ।

ਰਾਹੁਲ ਗਾਂਧੀ ਨੇ ਟਵੀਟ ਕਰਕੇ ਕਿਹਾ ਕਿ ਲੋਕਾਂ ਦੇ ਫੈਸਲੇ ਨੂੰ ਨਿਮਰਤਾ ਨਾਲ ਸਵੀਕਾਰ ਕਰਦਾ ਹਾਂ। ਜਿੱਤਣ ਵਾਲਿਆਂ ਨੂੰ ਮੇਰੇ ਵੱਲੋਂ ਸ਼ੁਭਕਾਮਨਾਵਾਂ।  ਕਾਂਗਰਸ ਦੇ ਸਾਰੇ ਵਰਕਰਾਂ ਤੇ ਵਲੰਟੀਅਰਾਂ ਨੂੰ ਉਨ੍ਹਾਂ ਦੀ ਸਖ਼ਤ ਮਿਹਨਤ ਧੰਨਵਾਦ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਨਤੀਜਿਆਂ ਤੋਂ ਸਿੱਖ ਕੇ ਭਾਰਤ ਦੇ ਲੋਕਾਂ ਦੇ ਹਿੱਤਾਂ ਲਈ ਕੰਮ ਕਰਦੇ ਰਹਾਂਗੇ।

ਵਿਧਾਨ ਸਭਾ ਹਲਕਾ ਭਦੌੜ ਤੋਂ ਚੋਣਾਂ ਹਾਰਨ ਤੋਂ ਬਾਅਦ ਸ਼੍ਰੋਮਣੀ ਗੁਰਦਿਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੋਰ ਨੇ ਕਿਹਾ ਕਿ ਇਸ ਵਾਰ ਨਤੀਜੇ ਹਿਰਾਨੀਜਨਕ ਆਏ ਹਨ ਇਸ ਤੋਂ ਇਤਰਾਜ਼ ਨਹੀਂ ਪਰ ਪੰਜਾਬ ਨਸ਼ੇੜੀਆਂ ਦੇ ਹੱਥ ਵਿੱਚ ਆ ਗਿਆ ਹੈ।    

ਆਪ ਦੀ ਪੰਜਾਬ ਵਿੱਚ ਹੁੰਝਾ ਫੇਰ ਜਿੱਤ ਤੋਂ ਬਾਅਦ ਹਰਿਆਣੇ ਦੇ ਮੁੱਖ ਮੰਤਰੀ ਮਨੋਹਰ ਲਾਲ ਖ਼ੱਟੜ ਦਾ ਇੱਕ ਬਿਆਨ ਸਾਹਮਣੇ ਆਇਆ ਹੈ। ਉਹਨਾਂ ਕਿਹਾ ਹੈ ਕਿ ਪਾਣੀ ਅਤੇ ਪ੍ਰਦੂਸ਼ਣ ਦੇ ਮੁੱਦੇ ਹੋਰ ਵੀ ਉੱਠਣਗੇ, ਕਿਉਂਕਿ ‘ਆਪ’ ਦਿੱਲੀ ਅਤੇ ਪੰਜਾਬ ‘ਚ ਸਾਡੀ ਗੁਆਂਢੀ ਹੋਵੇਗੀ… ਪਾਣੀ ਦੇ ਮੁੱਦੇ ‘ਤੇ ਪੰਜਾਬ-ਹਰਿਆਣਾ ਅਤੇ ਪਾਣੀ ਦੀ ਸਪਲਾਈ ਲਈ ਦਿੱਲੀ-ਹਰਿਆਣਾ ਵਿਚਾਲੇ ਟਕਰਾਅ ਹੈ। ਅਸੀਂ ਦੇਖਾਂਗੇ ਕਿ ਉਹ ਕਿਵੇਂ ਰਾਜ ਕਰਦੇ ਹਨ।

‘ਆਪ’ ਆਗੂ ਰਾਘਵ ਚੱਢਾ ਨੇ ਕਿਹਾ ਕਿ ‘ਅਸੀਂ ਪਹਿਲੇ ਦਿਨੋਂ ਕਹਿ ਰਹੇ ਸੀ ਕਿ ਆਪ ਆਦਮੀ ਪਾਰਟੀ ਦੀ ਪੂਰਨ ਬਹੁਮਤ, ਪ੍ਰਚੰਡ ਬਹੁਤਮਤ ਨਾਲ ਸਰਕਾਰ ਬਣੇਗੀ।”

ਉਨ੍ਹਾਂ ਕਿਹਾ, ”ਅੱਜ ਗੁਰੂ ਮਹਾਰਾਜ ਨੇ ਆਪਣਾ ਮਿਹਰ ਵਾਲਾ ਹੱਥ ਆਪਣੇ ਬੱਚਿਆਂ ‘ਤੇ, ਆਮ ਆਦਮੀ ਪਾਰਟੀ ‘ਤੇ ਰੱਖਿਆ ਹੈ। ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਾਹਿਬ ਅਤੇ ਅਰਵਿੰਦ ਕੇਜਰੀਵਾਲ ਜੀ ਦੀ ਜੋੜੀ ਨੂੰ ਗਲ਼ ਨਾਲ ਲਾਇਆ ਹੈ।”

”ਪੰਜਾਬ ਦੀ ਸਿਆਸਤ ਦੇ ਵੱਡੇ-ਵੱਡੇ ਲੋਕ, ਜਿਨ੍ਹਾਂ ਨੇ ਦਹਾਕਿਆਂ ਤੱਕ ਪੰਜਾਬ ਦੀ ਸਿਆਸਤ ‘ਤੇ ਰਾਜ ਕੀਤਾ, ਅੱਜ ਉਨ੍ਹਾਂ ਦੇ ਵੀ ਸਿੰਘਹਾਸਨ ਡੋਲ ਗਏ। ਉਨ੍ਹਾਂ ਦੀ ਹਾਲਤ ਖਰਾਬ ਹੈ ਆਪਣੀਆਂ-ਆਪਣੀਆਂ ਸੀਟਾਂ ‘ਤੇ।”

”ਲੋਕਾਂ ਨੇ ਠਾਣ ਲਿਆ ਕਿ 50 ਸਾਲਾਂ ਤੱਕ ਜਿਨ੍ਹਾਂ ਨੇ ਪੰਜਾਬ ਨੂੰ ਲੁੱਟਿਆ, ਹੁਣ ਉਨ੍ਹਾਂ ਨੂੰ ਹਟਾਉਣ ਹੈ।”

ਚੱਢਾ ਨੇ ਕਿਹਾ, ”ਆਮ ਆਦਮੀ ਪਾਰਟੀ ਅੱਜ ਇੱਕ ਕੌਮੀ ਫੋਰਸ ਬਣ ਕੇ ਉੱਭਰੀ ਹੈ। ਆਉਣ ਵਾਲੇ ਸਮੇਂ ‘ਚ ਅਰਜਵਿੰਦ ਕੇਜਰੀਵਾਲ ਜੀ ਭਾਜਪਾ ਦੇ ਪ੍ਰਿੰਸੀਪਲ ਚੈਲੇਂਜਰ ਹੋਣਗੇ ਤੇ ‘ਆਪ’ ਕਾਂਗਰਸ ਪਾਰਟੀ ਦੀ ਕੌਮੀ ਤੇ ਕੁਦਰਤੀ ਬਦਲ ਬਣੇਗੀ।”

 ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ  ਨੂੰ ਵਧਾਈ ਦਿੰਦਿਆਂ ਕਿਹਾ ਕਿ ਲੋਕਾਂ ਦੀ ਅਵਾਜ਼ ਰੱਬ ਦੀ ਅਵਾਜ਼ ਹੈ, ਪੰਜਾਬ ਦੇ ਲੋਕਾਂ ਦੇ ਫਤਵੇ ਨੂੰ ਨਿਮਰਤਾ ਸਹਿਤ ਪ੍ਰਵਾਨ ਕਰੋ। ਆਪ ਨੂੰ ਮੁਬਾਰਕਾਂ !!