Punjab

CM ਮਾਨ ਦਾ ਚੁਣਾਵੀ ਦੌਰਾ, ਇਸ਼ਾਂਕ ਚੱਬੇਵਾਲ ਦੇ ਹੱਕ ‘ਚ ਕੀਤਾ ਪ੍ਰਚਾਰ

ਚੱਬੇਵਾਲ : ਮੁੱਖ ਮੰਤਰੀ ਭਗਵੰਤ ਮਾਨ ਅੱਜ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਨਿੱਤਰ ਆਏ ਹਨ।  ਮੁੱਖ ਮੰਤਰੀ ਵਿਧਾਨ ਸਭਾ ਹਲਕਾ ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਇਸ਼ਾਂਕ ਚੱਬੇਵਾਲ ਦੇ ਹੱਕ ਵਿੱਚ ਪ੍ਰਚਾਰ ਕਰ ਰਹੇ ਹਨ।

ਆਪਣੇ ਸੰਬੋਧਨ ਵਿੱਚ ਮਾਨ ਨੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ। ਮਾਨ ਨੇ ਕਿਹਾ ਕਿ ਜੋ ਵਾਅਦੇ ਉਨ੍ਹਾਂ ਨੇ ਲੋਕਾਂ ਨਾਲ ਕੀਤੇ ਸਨ ਉਨ੍ਹਾਂ ਦੀ ਪਾਰਟੀ ਨੇ ਹਰ ਇੱਕ ਵਾਅਦਾ ਪੂਰਾ ਕੀਤਾ ਹੈ।  ਇਸਦੇ ਨਾਲ ਮਾਨ ਨੇ ਮਹਿਲਾਵਾਂ ਨੂੰ ਜਲਦ ਹੀ ਇੱਕ ਹਜ਼ਾਰ ਰੁਪਏ ਦੇਣ ਦੀ ਗੱਲ ਕਹੀ ਹੈ। ਮਾਨ ਨੇ ਕਿਹਾ ਕਿ ਮੇਰਾ ਅਗਲਾ ਮਿਸ਼ਨ ਮਹਿਲਾਵਾਂ ਨੂੰ 1100 ਰੁਪਏ ਦੇਣਾ ਹੈ।

ਸੜਕ ਸੁਰੱਖਿਆ ਫੋਰਸ ਦੀ ਗੱਲ ਕਰਦਿਆਂ ਮਾਨ ਨੇ ਕਿਹਾ ਕਿ ਸੜਕ ਸੁਰੱਖਿਆ ਫੋਰਸ ਨਾਲ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵਿੱਚ ਕਮੀ ਆਈ ਹੈ।

ਅਕਾਲੀ ਦਲ ਨੂੰ ਨਿਸ਼ਾਨੇ ’ਤੇ ਲੈਂਦਿਆਂ ਮਾਨ ਨੇ ਕਿਹਾ ਕਿ ਜਿਹੜੇ ਆਗੂ 10 ਸਾਲਾਂ ਪਹਿਲਾਂ 25 ਸਾਲ ਰਾਜ ਕਰਨ ਦਾ ਸੁਪਨਾ ਵੇਖਦੇ ਸਨ, ਉਹ ਹੁਣ ਸੂਬੇ ਵਿੱਚ ਆਮ ਚੋਣ ਲੜਨ ਤੋਂ ਵੀ ਭੱਜ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਜਥੇਦਾਰ ਸਾਹਿਬ ਨੇ ਕਦੇ ਵੀ ਅਕਾਲੀਆਂ ਨੂੰ ਚੋਣ ਲੜਨ ਤੋਂ ਨਹੀਂ ਰੋਕਿਆ ਪਰ ਹਾਰ ਦੇ ਡਰੋਂ ਉਨ੍ਹਾਂ ਨੇ ਚੋਣ ਨਾ ਲੜਨ ਦਾ ਫੈਸਲਾ ਕੀਤਾ ਹੈ।