The Khalas Tv Blog Punjab ਪੰਜਾਬ ਦੀ ਰਾਜ ਸਭਾ ਸੀਟ ਲਈ ਚੋਣ ਦਾ ਐਲਾਨ, 24 ਅਕਤੂਬਰ ਨੂੰ ਹੋਵੇਗੀ ਚੋਣ, ਇਸੇ ਦਿਨ ਆਉਣਗੇ ਨਤੀਜੇ
Punjab

ਪੰਜਾਬ ਦੀ ਰਾਜ ਸਭਾ ਸੀਟ ਲਈ ਚੋਣ ਦਾ ਐਲਾਨ, 24 ਅਕਤੂਬਰ ਨੂੰ ਹੋਵੇਗੀ ਚੋਣ, ਇਸੇ ਦਿਨ ਆਉਣਗੇ ਨਤੀਜੇ

ਪੰਜਾਬ ਵਿੱਚ ਖਾਲੀ ਹੋਈ ਰਾਜ ਸਭਾ ਸੀਟ ਲਈ ਉਪ ਚੋਣ 24 ਅਕਤੂਬਰ 2025 ਨੂੰ ਹੋਵੇਗੀ। ਚੋਣ ਕਮਿਸ਼ਨ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਹ ਸੀਟ ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਲੁਧਿਆਣਾ ਤੋਂ ਵਿਧਾਇਕ ਚੁਣੇ ਜਾਣ ਅਤੇ 1 ਜੁਲਾਈ 2025 ਨੂੰ ਰਾਜ ਸਭਾ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਤੋਂ ਬਾਅਦ ਖਾਲੀ ਹੋਈ ਸੀ।

ਕਿਆਸ ਲਗਾਏ ਜਾ ਰਹੇ ਹਨ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਇਸ ਸੀਟ ਤੋਂ ਚੋਣ ਲੜ ਸਕਦੇ ਹਨ। ਹਾਲਾਂਕਿ, ‘ਆਪ’ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਉਮੀਦਵਾਰ ਕੋਈ ਵੀ ਹੋ ਸਕਦਾ ਹੈ – ਔਰਤ, ਕਿਸਾਨ, ਜਾਂ ਵਪਾਰੀ – ਅਤੇ ਫੈਸਲਾ ਪਾਰਟੀ ਹਾਈਕਮਾਨ ਲਵੇਗੀ। ਜੇਤੂ ਉਮੀਦਵਾਰ ਪੰਜਾਬ ਦੀ ਨੁਮਾਇੰਦਗੀ ਕਰੇਗਾ।

Exit mobile version