The Khalas Tv Blog Punjab ਪੰਜਾਬ ਵਿੱਚ ਤਿੰਨ ਨਗਰ ਕੌਂਸਲਾਂ ਦੀਆਂ ਚੋਣਾਂ 2 ਮਾਰਚ ਨੂੰ: ਚੋਣ ਕਮਿਸ਼ਨ ਨੇ ਸ਼ਡਿਊਲ ਜਾਰੀ ਕੀਤਾ
Punjab

ਪੰਜਾਬ ਵਿੱਚ ਤਿੰਨ ਨਗਰ ਕੌਂਸਲਾਂ ਦੀਆਂ ਚੋਣਾਂ 2 ਮਾਰਚ ਨੂੰ: ਚੋਣ ਕਮਿਸ਼ਨ ਨੇ ਸ਼ਡਿਊਲ ਜਾਰੀ ਕੀਤਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸਖ਼ਤੀ ਤੋਂ ਬਾਅਦ, ਪੰਜਾਬ ਰਾਜ ਚੋਣ ਕਮਿਸ਼ਨ ਨੇ ਤਰਨਤਾਰਨ, ਡੇਰਾ ਬਾਬਾ ਨਾਨਕ ਅਤੇ ਤਲਵਾੜਾ ਨਗਰ ਕੌਂਸਲ ਦੀਆਂ ਚੋਣਾਂ 2 ਮਾਰਚ ਨੂੰ ਕਰਵਾਉਣ ਦਾ ਫੈਸਲਾ ਕੀਤਾ ਹੈ। ਵੋਟਾਂ ਦੀ ਗਿਣਤੀ ਚੋਣਾਂ ਤੋਂ ਤੁਰੰਤ ਬਾਅਦ ਹੋਵੇਗੀ। ਇਸ ਸਬੰਧੀ ਹੁਕਮ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਜਾਰੀ ਕੀਤੇ ਹਨ।

ਭਾਸਕਰ ਦੀ ਖ਼ਬਰ ਦਾ ਮੁਤਾਬਕ ਜ਼ਿਲ੍ਹਾ ਚੋਣ ਅਧਿਕਾਰੀ ਤਿੰਨੋਂ ਥਾਵਾਂ ‘ਤੇ ਚੋਣਾਂ ਨਿਰਪੱਖ ਢੰਗ ਨਾਲ ਕਰਵਾਉਣ ਲਈ ਜ਼ਿੰਮੇਵਾਰ ਹੋਣਗੇ। ਚੋਣ ਪ੍ਰਕਿਰਿਆ ਦੀ ਨਿਗਰਾਨੀ ਕੈਮਰਿਆਂ ਰਾਹੀਂ ਵੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪੁਲਿਸ ਵੱਲੋਂ ਸਖ਼ਤ ਪ੍ਰਬੰਧ ਕੀਤੇ ਜਾਣਗੇ।

ਨਾਮਜ਼ਦਗੀ ਪ੍ਰਕਿਰਿਆ 17 ਫਰਵਰੀ ਤੋਂ ਸ਼ੁਰੂ ਹੋਵੇਗੀ

ਚੋਣ ਸ਼ਡਿਊਲ ਬਾਰੇ ਨੋਟੀਫਿਕੇਸ਼ਨ ਕਮਿਸ਼ਨ ਵੱਲੋਂ ਸੋਮਵਾਰ ਨੂੰ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀ ਦਾਖਲ ਕਰਨ ਦੀ ਆਖਰੀ ਮਿਤੀ 17 ਫਰਵਰੀ 2025 ਤੋਂ 20 ਫਰਵਰੀ 2025 (ਦੋਵੇਂ ਦਿਨ ਸ਼ਾਮਲ) ਤੱਕ ਹੋਵੇਗੀ। ਇਨ੍ਹਾਂ ਤਿੰਨਾਂ ਨਗਰ ਕੌਂਸਲਾਂ ਦੇ ਸਬੰਧਤ ਮਾਲੀਆ ਅਧਿਕਾਰ ਖੇਤਰਾਂ ਵਿੱਚ ਨੋਟੀਫਿਕੇਸ਼ਨ ਜਾਰੀ ਹੋਣ ਦੀ ਮਿਤੀ ਤੋਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋਵੇਗਾ।

ਇਸ ਦੇ ਨਾਲ ਹੀ ਚੋਣਾਂ ਨਾਲ ਸਬੰਧਤ ਵੋਟਰ ਸੂਚੀਆਂ ਤਿਆਰ ਕਰਨ ਦੀ ਪ੍ਰਕਿਰਿਆ ਪੂਰੀ ਹੋ ਗਈ ਹੈ। ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਸ਼ਨੀਵਾਰ ਨੂੰ ਹੀ ਕੀਤੀ ਗਈ ਸੀ।

Exit mobile version