ਫਾਜ਼ਿਲਕਾ ਤੋਂ ਵਿਧਾਇਕ ਨਰਿੰਦਰ ਪਾਲ ਸਵਨਾ ਨੇ ਕਿਹਾ ਕਿ ਭਾਰਤ- ਪਾਕਿਸਤਾਨ ਸਰਹੱਦ ਤੋਂ ਪਾਰ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਦਿਨ ਵਿੱਚ ਹੀ ਬਿਜਲੀ ਦਿੱਤੀ ਜਾਵੇਗੀ। ਇਸ ਸਬੰਧੀ ਉਨ੍ਹਾਂ ਨੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨਾਲ ਮੀਟਿੰਗ ਵੀ ਕੀਤੀ ਹੈ। ਮੰਤਰੀ ਨਾਲ ਮੀਟਿੰਗ ਕਰਨ ਤੋਂ ਬਾਅਦ ਵਿਧਾਇਕ ਨੇ ਇਹ ਦਾਅਵਾ ਕੀਤਾ ਹੈ।ਉਨ੍ਹਾਂ ਕਿਹਾ ਕਿ ਰਾਤ ਦੀ ਬਜਾਏ ਹੁਣ ਦਿਨ ਵਿੱਚ ਹੀ ਬਿਜਲੀ ਦਿੱਤੀ ਜਾਇਆ ਕਰੇਗੀ।
ਬਿਜਲੀ ਮੰਤਰੀ ਨੇ ਵਿਭਾਗ ਨੂੰ ਦਿੱਤੇ ਹੁਕਮ
ਇਸ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਵਿਧਾਇਕ ਨੇ ਪੰਜਾਬ ਦੇ ਬਿਜਲੀ ਮੰਤਰੀ ਦੇ ਸਾਹਮਣੇ ਰੱਖਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ‘ਤੇ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਦਿਨ ਵੇਲੇ ਵੀ ਬਿਜਲੀ ਦੇਣ ਦੇ ਹੁਕਮ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ – ਗੋਂਡਾ ‘ਚ ਵੱਡਾ ਰੇਲ ਹਾਦਸਾ, ਡਿਬਰੂਗੜ੍ਹ ਐਕਸਪ੍ਰੈਸ ਦੇ 10 ਤੋਂ ਵੱਧ ਡੱਬੇ ਪਟੜੀ ਤੋਂ ਉਤਰੇ