The Khalas Tv Blog Punjab ਸ੍ਰੀ ਗੁਰੂ ਰਾਮਦਾਸ ਲੰਗਰ ਹਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਸੁਖਬੀਰ ਬਾਦਲ ਦੇ ਪਹੁੰਚਣ ਤੋਂ ਪਹਿਲਾਂ ਆਈ ਈਮੇਲ
Punjab Religion

ਸ੍ਰੀ ਗੁਰੂ ਰਾਮਦਾਸ ਲੰਗਰ ਹਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਸੁਖਬੀਰ ਬਾਦਲ ਦੇ ਪਹੁੰਚਣ ਤੋਂ ਪਹਿਲਾਂ ਆਈ ਈਮੇਲ

ਬਿਉਰੋ ਰਿਪੋਰਟ: ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਈਮੇਲ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਿਕ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਇਹ ਈਮੇਲ ਭੇਜੀ ਗਈ ਹੈ। ਈਮੇਲ ’ਚ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ ਨੂੰ ਆਰਡੀਐਕਸ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ।

ਇਸ ਧਮਕੀ ਦੇ ਚੱਲਦਿਆਂ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ ਦੁਆਲੇ ਸੁਰੱਖਿਆ ਹੋਰ ਵਧਾ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਚੀਫ ਸਕੱਤਰ ਨੇ ਇਸ ਸਬੰਧੀ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਪਹੁੰਚਣ ਤੋਂ ਇੱਕ ਘੰਟਾ ਪਹਿਲਾਂ ਹੀ ਧਮਕੀ ਭਰੀ ਈਮੇਲ ਆਈ ਹੈ। ਈਮੇਲ ਦੇ ਰਾਹੀਂ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ ਨੂੰ ਆਰਡੀਐਕਸ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਸ਼੍ਰੋਮਣੀ ਕਮਟੀ ਵੱਲੋਂ ਚੌਕਸੀ ਵਰਤਦਿਆਂ ਤੁਰੰਤ ਚੱਪੇ-ਚੱਪੇ ’ਤੇ ਟਾਸਕ ਫੋਰਸ ਤੈਨਾਤ ਕੀਤੀ ਗਈ ਹੈ। ਨਾਲ ਹੀ ਪੁਲਿਸ ਨੂੰ ਵੀ ਇਸ ਸਬੰਧੀ ਸੂਚਿਤ ਕੀਤਾ ਗਿਆ ਹੈ। 

ਇਸ ਤੋਂ ਇਲਾਵਾ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ ਵੀ ਲਿਆ ਗਿਆ ਹੈ। ਵੱਡੀ ਗਿਣਤੀ ਵਿੱਚ ਸਾਦੇ ਕੱਪੜਿਆਂ ’ਚ ਪੁਲਿਸ ਬਲ ਸ੍ਰੀ ਦਰਬਾਰ ਸਾਹਿਬ ਸਮੂਹ ਦੇ ਵਿੱਚ ਤੈਨਾਤ ਕੀਤਾ ਗਿਆ।

 

Exit mobile version