International

ਕੈਨੇਡਾ ‘ਚ ਵਿਰੋਧ ਪ੍ਰਦਰਸ਼ਨ ਨੂੰ ਲੈ ਕੇ ਓਟਾਵਾ ‘ਚ ਐਮ ਰਜੈਂਸੀ

ਦ ਖ਼ਾਲਸ ਬਿਊਰੋ : ਕੈਨੇਡਾ ‘ਚ ਕੋਰੋਨਾ ਵੈਕਸੀਨ ਨੂੰ ਲਾਜ਼ਮੀ ਕੀਤੇ ਖ਼ਿਲਾ ਫ ਜ਼ੋਰਦਾਰ ਪ੍ਰ ਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ਨਾਲ ਕੈਨੇਡਾ ਦੀ ਰਾਜਧਾਨੀ ਦੇ ਕਈ ਇਲਾਕੇ ਜਾਮ ਹੋ ਗਏ ਹਨ।   ਅਜਿਹੇ ਵਿੱਚ ਕੈਨੇਡਾ ਦੀ ਰਾਜਧਾਨੀ ਓਟਾਵਾ ਦੇ ਮੇਅਰ ਜਿਮ ਵਾਟਸਨ ਨੇ ਐਮਰ ਜੈਂਸੀ ਦਾ ਐਲਾਨ ਕਰ ਦਿੱਤਾ ਹੈ। ਕੈਨੇਡਾ ਨੇ ਅਮਰੀਕਾ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਸਾਡੇ ਘਰੇਲੂ ਮਾਮਲਿਆਂ ਵਿੱਚ ਦਖਲ ਨਾ ਦੇਵੇ।

ਜਿਮ ਵਾਟਸਨ ਨੇ ਆਪਣੇ ਬਿਆਨ ‘ਚ ਕਿਹਾ ਕਿ ਇਸ ਤਰ੍ਹਾਂ ਦੇ ਚੱਲ ਰਹੇ ਪ੍ਰਦ ਰਸ਼ਨ ਲੋਕਾਂ ਦੀ ਸੁਰੱਖਿਆ ਲਈ ਗੰਭੀਰ ਖਤਰਾ ਹਨ ਅਤੇ ਇਸਦੇ ਲਈ ਅਦਾਲਤ ਅਤੇ ਸਰਕਾਰ ਦੇ ਸਹਿਯੋਗ ਦੀ ਲੋੜ ਹੈ। ਇਸ ਲਈ ਐਮ ਰਜੈਂਸੀ ਐਲਾਨ ਕੀਤੀ ਜਾ ਰਹੀ ਹੈ।

ਕੈਨੇਡਾ ਵਿੱਚ ਇੱਕ ਸਾਬਕਾ ਅਮਰੀਕੀ ਰਾਜਦੂਤ ਨੇ ਅਮਰੀਕਾ ਨੂੰ ਚਿਤਾਵਨੀ ਦਿੱਤੀ ਕਿ ਇਸ ਦੇ ਸਮੂਹਾਂ ਨੂੰ ਗੁਆਂਢੀ ਦੇਸ਼ ਦੇ ਘਰੇਲੂ ਮਾਮਲਿਆਂ ਵਿੱਚ ਦਖਲ ਦੇਣਾ ਬੰਦ ਕਰਨਾ ਚਾਹੀਦਾ ਹੈ।