The Khalas Tv Blog Punjab ਪੰਜਾਬ ’ਚ ਮੌਸਮ ਦਾ ਬਦਲਿਆ ਮਿਜਾਜ਼, ਅਗਲੇ ਦੋ ਦਿਨ ਜਾਰੀ ਰਹੇਗੀ ਠੰਢ
Punjab

ਪੰਜਾਬ ’ਚ ਮੌਸਮ ਦਾ ਬਦਲਿਆ ਮਿਜਾਜ਼, ਅਗਲੇ ਦੋ ਦਿਨ ਜਾਰੀ ਰਹੇਗੀ ਠੰਢ

weather update todays weather weather today weather update today

ਬਿਊਰੋ ਰਿਪੋਰਟ (ਮੋਹਾਲੀ, 7 ਨਵੰਬਰ 2025): ਪੱਛਮੀ ਗੜਬੜ (Western Disturbance) ਤੋਂ ਬਾਅਦ ਹੋਈ ਬਾਰਿਸ਼ ਨੇ ਪੰਜਾਬ ਦੇ ਮੌਸਮ ਦਾ ਮਿਜ਼ਾਜ ਬਦਲ ਦਿੱਤਾ ਹੈ। ਬੀਤੇ 24 ਘੰਟਿਆਂ ਵਿੱਚ ਦਿਨ ਦਾ ਪਾਰਾ 0.6 ਡਿਗਰੀ ਤੱਕ ਹੇਠਾਂ ਆਇਆ ਹੈ। ਫਿਲਹਾਲ ਦਿਨ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 1.7 ਡਿਗਰੀ ਘੱਟ ਦਰਜ ਕੀਤਾ ਜਾ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨ ਹਲਕੀ ਗਿਰਾਵਟ ਜਾਰੀ ਰਹਿ ਸਕਦੀ ਹੈ।

ਦੂਜੇ ਪਾਸੇ, ਹੁਣ ਰਾਤ ਦੇ ਤਾਪਮਾਨ ਵਿੱਚ, ਜੋ ਆਮ ਨਾਲੋਂ ਵੱਧ ਬਣਿਆ ਹੋਇਆ ਸੀ, 4 ਡਿਗਰੀ ਦੀ ਗਿਰਾਵਟ ਹੋਈ ਹੈ। ਇਸ ਤੋਂ ਬਾਅਦ ਸੂਬੇ ਵਿੱਚ ਘੱਟੋ-ਘੱਟ ਤਾਪਮਾਨ ਆਮ ਦਰਜ ਕੀਤਾ ਗਿਆ ਹੈ। ਮੌਸਮ ਵਿਗਿਆਨ ਕੇਂਦਰ ਅਨੁਸਾਰ, ਹੁਣ ਸੂਬੇ ਦੇ ਤਾਪਮਾਨ ਵਿੱਚ ਹਲਕੀ ਕਮੀ ਦੇਖਣ ਨੂੰ ਮਿਲੇਗੀ। ਇਹ ਠੰਢ ਦੀ ਦਸਤਕ ਹੈ। ਪਹਾੜੀ ਇਲਾਕਿਆਂ ਵਿੱਚ ਵੀ ਹੋਈ ਬਰਫ਼ਬਾਰੀ ਕਾਰਨ ਸੂਬੇ ਵਿੱਚ ਠੰਡੀਆਂ ਹਵਾਵਾਂ ਚੱਲਣ ਦਾ ਅਨੁਮਾਨ ਹੈ।

ਘੱਟੋ-ਘੱਟ ਤਾਪਮਾਨ 7.9 ਡਿਗਰੀ ਦਰਜ

ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ 4 ਡਿਗਰੀ ਦੀ ਗਿਰਾਵਟ ਤੋਂ ਬਾਅਦ, ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 10 ਤੋਂ 12 ਡਿਗਰੀ ਦੇ ਵਿਚਕਾਰ ਬਣਿਆ ਹੋਇਆ ਹੈ। ਫਰੀਦਕੋਟ ਵਿੱਚ ਸਭ ਤੋਂ ਘੱਟ ਤਾਪਮਾਨ 7.9 ਡਿਗਰੀ ਦਰਜ ਕੀਤਾ ਗਿਆ ਹੈ।

ਇਸ ਦੇ ਨਾਲ ਹੀ, ਜ਼ਿਆਦਾਤਰ ਜ਼ਿਲ੍ਹਿਆਂ ਦਾ ਵੱਧ ਤੋਂ ਵੱਧ ਤਾਪਮਾਨ ਵੀ 26 ਤੋਂ 29 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ ਹੈ। ਲੁਧਿਆਣਾ ਦੇ ਸਮਰਾਲਾ ਵਿੱਚ ਸਭ ਤੋਂ ਵੱਧ ਤਾਪਮਾਨ ਦਰਜ ਕੀਤਾ ਗਿਆ, ਜੋ 30.7 ਡਿਗਰੀ ਰਿਹਾ।

ਹੋਰਨਾਂ ਸ਼ਹਿਰਾਂ ਦਾ ਤਾਪਮਾਨ:

  • ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ: 10.7 ਡਿਗਰੀ
  • ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ: 14.4 ਡਿਗਰੀ
  • ਪਟਿਆਲਾ ਦਾ ਘੱਟੋ-ਘੱਟ ਤਾਪਮਾਨ: 18.4 ਡਿਗਰੀ
  • ਬਠਿੰਡਾ ਦਾ ਘੱਟੋ-ਘੱਟ ਤਾਪਮਾਨ: 12 ਡਿਗਰੀ
  • ਗੁਰਦਾਸਪੁਰ ਦਾ ਘੱਟੋ-ਘੱਟ ਤਾਪਮਾਨ: 11.8 ਡਿਗਰੀ

 

Exit mobile version