Punjab

ਮੁਲਾਜ਼ਮਾਂ ਨੇ ਦਿਖਾਈਆਂ ਵਿੱਤ ਮੰਤਰੀ ਨੂੰ ਕਾਲੀਆਂ ਝੰਡੀਆਂ

‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਚਾਹੇ ਚੋਣਾਂ ਦਾ ਐਲਾਨ ਹੋ ਚੁੱਕਾ ਹੈ ਪਰ ਲਾਰਾ ਲੱਪਾ ਸਰਕਾਰ ਦੇ ਵਿਰੁੱਧ ਮੁਲਾਜ਼ਮਾਂ ਦਾ ਗੁੱਸਾ ਹਾਲੇ ਠੰਡਾ ਨਹੀਂ ਹੋਇਆ । ਮੁਲਾਜ਼ਮ ਸੰਘਰਸ਼ ਦੇ ਰੌਂਅ ਵਿੱਚ ਹਨ। ਅੱਜ ਜਦੋਂ ਪੰਜਾਬ ਕਾਂਗਰਸ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਗਣਤੰਤਰ ਦਿਵਸ ਮੌਕੇ ਪਟਿਆਲਾ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ  ਪਹੁੰਚੇ ਦਾ ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ ਕਾਲੀਆਂ ਝੰਡੀਆਂ ਦਿਖਾਈਆਂ ਗਈਆਂ।ਪੰਜਾਬ ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਅੱਜ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਾਲੇ ਝੰਡਿਆਂ ਨਾਲ ਵਿਰੋਧ ਕਰਨ ਦਾ ਸੱਦਾ ਦਿੱਤਾ ਗਿਆ ਸੀ। ਅੱਜ ਜਦੋਂ ਵੱਡੀ ਗਿਣਤੀ ਵਿੱਚ ਮੁਲਾਜ਼ਮ ਤੇ ਪੈਨਸ਼ਨਰ ਵਿੱਤ ਮੰਤਰੀ ਦਾ ਵਿਰੋਧ ਕਰਨ ਲਈ ਪੁੱਜੇ ਤਾਂ ਪੁਲਿਸ ਵਲੋਂ ਮੁਲਾਜ਼ਮਾਂ ਨੂੰ ਰੋਕਿਆ ਗਿਆ ਅਤੇ ਹਿਰਾਸਤ ਵਿਚ ਲੈ ਲਿਆ।ਮੁਲਾਜ਼ਮ ਆਗੂ ਹਰਦੀਪ ਟੋਡਰਪੁਰ ਅਤੇ ਦਰਸ਼ਨ ਬੇਲੂਮਾਜਰਾ ਅਤੇ ਸੀਸ਼ਨ ਕੁਮਾਰ ਸਮੇਤ 30 ਤੋਂ ਵੱਧ ਮੁਲਾਜ਼ਮਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।