‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਪ੍ਰਧਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਨੇ ਇੱਕ ਵੀਡਿਉ ਜਾਰੀ ਕਰ ਪੰਜਾਬ ਦੇ ਨੌਜ਼ਵਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਹੈ ਕਿ ਦਿੱਲੀ ਦੀ ਤਰਜ਼ ਤੇ ਪੰਜਾਬ ਵਿੱਚ ਵਿਕਾਸ ਕਰਨ ਲਈ ਹੁਣ ਇੱਕ ਮੌਕਾ ਆਪ ਨੂੰ ਦਿਤਾ ਜਾਵੇ। ਉਹਨਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਆਪ ਦੀ ਸਰਕਾਰ ਆਉਣ ਤੇ ਨੌਜ਼ਵਾਨਾਂ ਨੂੰ ਵਿਦੇਸ਼ ਜਾਣ ਦੀ ਲੋੜ ਨਹੀਂ ਰਹੇਗੀ। ਸਭ ਨੂੰ ਇਥੇ ਹੀ ਰੋਜ਼ਗਾਰ ਦਿੱਤਾ ਜਾਵੇਗਾ। ਅਸੀਂ ਦਿੱਲੀ ਵਿੱਚ 10 ਲੱਖ ਨੌਜਵਾਨਾਂ ਨੂੰ ਰੋਜ਼ਗਾਰ ਦਿਤਾ ਹੈ ਤੇ ਇਹ ਸਭ ਪੰਜਾਬ ਵਿੱਚ ਵੀ ਹੋ ਸਕਦਾ ਹੈ ਜੇਕਰ ਇਥੇ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ।